ਸਾਡੇ ਸਮਾਜ ਵਿਚ ਨਫ਼ਰਤ ਅਤੇ ਹਿੰਸਾ ਦੇ ਲਈ ਕੋਈ ਜਗ੍ਹਾ ਨਹੀਂ : ਅਰਵਿੰਦ ਖੰਨਾ

05/03/2022 2:42:42 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਹਲਕਾ ਸੰਗਰੂਰ ਇਲਾਕੇ ਦਾ ਦੌਰਾ ਕੀਤਾ ਅਤੇ ਇਸ ਤੋਂ ਬਾਅਦ ਆਪਣੇ ਨਿਵਾਸ ਸਥਾਨ ਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਮਿਹਨਤੀ ਵਿਅਕਤੀਆਂ ਨੂੰ ਵੱਖ-ਵੱਖ ਅਹੁਦੇ ਨਵਾਜਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ। ਸ਼੍ਰੀ ਖੰਨਾ ਨੇ ਸੰਗਰੂਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਸਮੇਤ ਪਿੰਡ ਕਲੌਦੀ, ਬਾਲੀਆਂ, ਘਰਾਚੋਂ, ਭੱਟੀਵਾਲ ਖੁਰਦ, ਕਾਕੜਾ, ਹਰਦਿੱਤਪੁਰਾ, ਨੂਰਪੁਰਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਆਪਣੇ ਨਿਵਾਸ ਸਥਾਨ ’ਤੇ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜਬੂਤ ਬਨਾਉਣਗੇ। ਸ਼੍ਰੀ ਖੰਨਾ ਨੇ ਪਿਛਲੇ ਦਿਨੀਂ ਪਟਿਆਲਾ ਵਿਚ ਹੋਈ ਹਿੰਸਕ ਘਟਨਾ ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ। ਸਾਡੇ ਸਮਾਜ ਵਿਚ ਨਫਰਤ ਅਤੇ ਹਿੰਸਾ ਦੇ ਲਈ ਕੋਈ ਜਗਾ ਨਹੀਂ ਹੈ। ਅਜਿਹੇ ਵਿਚ ਸਾਰਿਆਂ ਨੂੰ ਮਿਲ ਜੁਲਕੇ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਚਾਹੀਦਾ। ਕਿਉਕਿ ਪੰਜਾਬ ਦੇ ਲੋਕ ਹਮੇਸ਼ਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੀ ਮੰਸ਼ਾ ਨੂੰ ਸਮਝਣ ਦੀ ਜ਼ਰੂਰਤ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇੰਨੀ ਵੱਡੀ ਘਟਨਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਜਿਸਦਾ ਪ੍ਰਮਾਣ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਕੋਈ ਹੋਰ ਸੀਨੀਅਰ ਆਗੂ ਕੋਲ ਇੰਨਾ ਸਮਾਂ ਨਹੀ ਕਿ ਉਹ ਮੌਕੇ ’ਤੇ ਜਾ ਕੇ ਘਟਨਾ ਵਾਲੀ ਥਾਂ ਦਾ ਜਾਇਜਾ ਲੈਣ ਅਤੇ ਲੋਕਾਂ ਨੂੰ ਇਸ ਦੁਵਿਧਾ ਅਤੇ ਭੈਅ ਦੇ ਮਾਹੌਲ ਤੋਂ ਬਾਹਰ ਕੱਢਣ ਲਈ ਕੋਈ ਠੋਸ ਕਦਮ ਚੁੱਕਣ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ

ਇਸ ਮੌਕੇ ਸ੍ਰੀ ਖੰਨਾ ਨੇ ਟਿੰਕੂ ਧਰਮਿੰਦਰ ਸਿੰਘ ਨੂੰ ਭਾਜਪਾ ਸੰਗਰੂਰ-1 ਦਾ ਸਕੱਤਰ, ਸੰਜੇ ਕੁਮਾਰ ਟੁਟੇਜਾ, ਬਾਬਾ ਹਰਜਿੰਦਰ ਸਿੰਘ ਪ੍ਰਕਾਸ਼ ਸੂਬਾ ਘਰਾਚੋਂ, ਭਗਵੰਤ ਸਿੰਘ ਕਾਕੜਾ ਨੂੰ ਜਿਲਾ ਕਾਰਜਕਾਰਨੀ ਮੈਂਬਰ ਅਤੇ ਰਵਿੰਦਰ ਕੁਮਾਰ ਤਾਨੀਆ ਉਪ ਪ੍ਰਧਾਨ ਭਾਜਪਾ ਮੰਡਲ ਸੰਗਰੂਰ ਸ਼ਹਿਰੀ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਮਜਬੂਤੀ ਦੇ ਲਈ ਪੂਰੀ ਮਿਹਨਤ ਦੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ, ਸਰਜੀਵਨ ਜਿੰਦਲ, ਕੈਪਟਨ ਰਾਮ ਸਿੰਘ ਅਤੇ ਜੋਗੀ ਰਾਮ ਸਾਹਨੀ ਭਾਜਪਾ ਦੇ ਸੀਨੀਅਰ ਆਗੂ ਸ਼ੈਲੀ ਬਾਂਸਲ ਸੁਨਾਮ ਤੋਂ ਇਲਾਵਾ ਹੋਰ ਭਾਜਪਾ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Meenakshi

This news is News Editor Meenakshi