ਸੂਬੇ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ : ਐੱਨ. ਕੇ. ਸ਼ਰਮਾ

Sunday, Aug 08, 2021 - 03:17 AM (IST)

ਸੂਬੇ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ : ਐੱਨ. ਕੇ. ਸ਼ਰਮਾ

ਡੇਰਾਬਸੀ(ਅਨਿਲ)- ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ਵਿਚ ਸੂਬੇ ਅੰਦਰ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ। ਜਿੰਨੀ ਗੁੰਡਾਗਰਦੀ, ਕਤਲ, ਚੋਰੀ, ਡਕੈਤੀ ਦੀਆਂ ਵਾਰਦਾਤਾਂ ਇਸ ਸਰਕਾਰ ਦੇ ਰਾਜ ਵਿਚ ਹੋ ਰਹੀਆਂ ਹਨ ਪਹਿਲਾਂ ਕਦੇ ਵੀ ਵੇਖਣ ਵਿਚ ਨਹੀਂ ਆਈਆਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਿੱਡੂ ਖੇੜਾ ਦੀ ਦਿਨ ਦਿਹਾੜੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਅੱਜ ਸੜਕਾਂ ’ਤੇ ਨਿੱਤ ਕਤਲ, ਚੋਰੀ ਡਕੈਤੀ ਦੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ। ਜਿਸ ਤਰ੍ਹਾਂ ਦਾ ਮਾਹੌਲ ਕਾਂਗਰਸ ਨੇ ਸੂਬੇ ਵਿਚ ਸਿਰਜਿਆ ਹੋਇਆ ਹੈ, ਉਸ ਵਿਚ ਵਪਾਰੀ ਕਰਮਚਾਰੀ, ਬਿਜ਼ਨੈੱਸਮੈਨ ਅਤੇ ਆਮ ਜਨਤਾ ਦੀ ਸੁਰੱਖਿਆ ਪੂਰੀ ਤਰ੍ਹਾਂ ਖਤਰੇ ਵਿਚ ਪੈ ਚੁੱਕੀ ਹੈ। ਦਿਨ ਦਿਹਾੜੇ ਵਾਪਰਨ ਵਾਲੀਆਂ ਕਤਲ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੀ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆਂ ਕਰਨ ਵਿਚ ਪੂਰੀ ਤਰ੍ਹਾਂ ਫੇਲ ਹੋਈ ਹੈ। ਇਸ ਤੋਂ ਇਹ ਸਾਫ ਹੋ ਜਾਂਦਾ ਹੈ ਪੰਜਾਬ ਦੇ ਲੋਕ ਹੁਣ ਆਪਣੇ ਘਰਾਂ ਵਿਚ ਸੁਰੱਖਿਅਤ ਨਹੀਂ ਹਨ। ਉਨਾਂ ਕਿਹਾ ਕਿ ਦਿਨ ਦਿਹਾੜੇ ਯੂਥ ਆਗੂ ਮਿੱਡੂ ਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਇਕ ਘਿਨੌਣੀ ਕਾਰਵਾਈ ਹੈ, ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਘਟਨਾ ਦਾ ਡਟ ਕੇ ਵਿਰੋਧ ਕਰੇਗਾ। ਜੇਕਰ ਛੇਤੀ ਹੀ ਇਸ ਘਟਨਾ ਵਿਚ ਸ਼ਾਮਲ ਬਦਮਾਸ਼ਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਸਰਕਾਰ ਖਿਲਾਫ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।


author

Bharat Thapa

Content Editor

Related News