ਵੱਡੀ ਖ਼ਬਰ: ਪੰਜਾਬ ''ਚ BSF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

Sunday, Sep 29, 2024 - 07:27 PM (IST)

ਵੱਡੀ ਖ਼ਬਰ: ਪੰਜਾਬ ''ਚ BSF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

ਫਾਜ਼ਿਲਕਾ (ਸੁਨੀਲ)- ਪੰਜਾਬ 'ਚ ਬੀ. ਐੱਸ. ਐੱਫ਼ ਅਤੇ ਨਸ਼ਾ ਤਸਕਰਾਂ ਵਿਚਾਲੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਹੈਰੋਇਨ ਅਤੇ ਅਸਲੇ ਸਣੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ ਬੀ. ਐੱਸ. ਐੱਫ਼. ਜਵਾਨਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। 

ਇਹ ਵੀ ਪੜ੍ਹੋ- ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਵਿਆਹ ਦੀਆਂ ਤਿਆਰੀਆਂ, ਅਮਰੀਕਾ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ 'ਚ ਪਾ 'ਤੇ ਵੈਣ

PunjabKesari

ਜਵਾਨਾਂ ਨੇ ਵੀ ਜਵਾਬੀ ਗੋਲ਼ੀਬਾਰੀ ਕਰਕੇ ਦੋਵਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵਾਂ ਤਸਕਰਾਂ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਦੇ ਪੈਕਟ ਅਤੇ ਨਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।  ਬੀ. ਐੱਸ. ਐੱਫ਼. ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਟਾਹਲੀਵਾਲਾ ਨੇੜੇ ਦੋ ਵਿਅਕਤੀ ਸ਼ੱਕੀ ਹਾਲਾਤ 'ਚ ਵੇਖੇ ਗਏ ਹਨ। ਇਸ ਦੇ ਬਾਅਦ ਜਵਾਨਾਂ ਨੇ ਇਤਲਾਹ ਠੋਸ ਹੋਣ 'ਤੇ ਕਾਰਵਾਈ ਕੀਤੀ ਤਾਂ ਦੋਵਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਬੀ. ਐੱਸ. ਐੱਫ਼. ਦੇ ਜਵਾਨਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਬੀ. ਐੱਸ. ਐੱਫ਼. ਜਵਾਨਾਂ ਵੱਲੋਂ ਦੋ ਰਾਊਂਡ ਫਾਇਰ ਕੀਤੇ ਗਏ ਪਰ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ। ਇਨ੍ਹਾਂ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ 

ਫੜੇ ਗਏ ਨਸ਼ਾ ਤਸਕਰਾਂ ਦੀ ਸੂਚਨਾ 'ਤੇ ਬੀ. ਐੱਸ. ਐੱਫ਼. ਨੇ ਇਕ ਪੈਕਟ 550 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਵਾਸੀ ਨੌਬਹਿਰਾਮ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਅਤੇ ਕੁਲਵਿੰਦਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: CM ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News