ਮੋਗਾ​​​​​​​ ’ਚ ਕੋਰੋਨਾ ਦੇ 8 ਕੇਸ ਆਏ ਸਾਹਮਣੇ

07/13/2020 11:13:02 PM

ਮੋਗਾ, (ਸੰਦੀਪ ਸ਼ਰਮਾ)- ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿਚ ਕੋਰੋਨਾ ਦੇ ਕੇਸਾਂ ਦੀ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜ਼ਿਲੇ ਵਿਚ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 45 ਹੋ ਗਈ ਹੈ, ਜਿਨ੍ਹਾਂ ਵਿਚੋਂ 30 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੋਆਰੰਟਾਈਨ, 12 ਮਰੀਜ਼ਾਂ ਨੂੰ ਸਰਕਾਰੀ ਤੌਰ ’ਤੇ ਕੋਆਰੰਟਾਈਨ ਅਤੇ ਬਾਕੀ ਦੇ 3 ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲਾ ਮੋਗਾ ਵਿਚ 8 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਏ ਹਨ, ਜਿਨ੍ਹਾਂ ਵਿਚੋਂ 4 ਪੁਲਸ ਮੁਲਾਜ਼ਮ, 2 ਟੀ. ਬੀ. ਦੇ ਮਰੀਜ਼, 2 ਕੈਦੀ, 1 ਆਰਮੀ ਵਿਚੋਂ ਆਇਆ ਵਿਅਕਤੀ ਸ਼ਾਮਲ ਹਨ।

ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ ’ਚ ਅੱਜ 100 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਵਿਚੋਂ 3 ਪਾਜ਼ੇਟਿਵ ਅਤੇ 97 ਸੈਂਪਲਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ ਕੁੱਲ 18,863 ਵਿਅਕਤੀਆਂ ਦੇ ਸੈਂਪਲਾਂ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 18,193 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 402 ਨਮੂਨਿਆਂ ਦੇ ਨਤੀਜਿਆਂ ਦਾ ਇੰਤਜਾਰ ਹੈ।


Bharat Thapa

Content Editor

Related News