ਚੋਰੀ ਦੇ 4 ਮੋਟਰਸਾਈਕਲਾਂ ਅਤੇ 10 ਮੋਬਾਇਲਾਂ ਸਮੇਤ ਗ੍ਰਿਫਤਾਰ

01/12/2019 6:25:17 AM

ਪਟਿਆਲਾ, (ਬਲਜਿੰਦਰ)- ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਐੈੱਸ. ਐੈੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਚੋਰੀ ਦੇ 4 ਮੋਟਰਸਾਈਕਲ ਅਤੇ 10 ਮੋਬਾਇਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਡੀ. ਐੈੱਸ. ਪੀ. ਸਿਟੀ-1 ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦਾ ਨਾਂ ਕਮਲ ਵਰਮਾ ਵਾਸੀ ਮਾਲੋਮਾਜਰਾ ਥਾਣਾ ਪਸਿਆਣਾ ਹੈ। ਏ. ਐੈੱਸ. ਆਈ. ਰਣਜੀਤ ਸਿੰਘ ਪੁਲਸ ਪਾਰਟੀ ਸਮੇਤ ਰਾਘੋਮਾਜਰਾ ਵਿਖੇ ਮੌਜੂਦ ਸਨ। ਸੂਚਨਾ ਮਿਲੀ ਕਿ ਉਕਤ ਵਿਅਕਤੀ ਮੋਟਰਸਾਈਕਲ ਚੋਰੀ ਕਰਦਾ ਹੈ ਅਤੇ ਵੇਚਦਾ  ਹੈ। ਪੁਲਸ ਨੇ ਜਦੋਂ ਸ਼ੱਕ ਦੇ ਅਾਧਾਰ ’ਤੇ  ਚੈੱਕ ਕੀਤਾ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ ਗਿਆ। ਪੁਲਸ ਨੇ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ  ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ। ਇਸ ਦੌਰਾਨ ਉਸ ਤੋਂ ਚੋਰੀ ਦੇ 4 ਮੋਟਰਸਾਈਕਲ ਅਤੇ 10 ਮੋਬਾਇਲ ਬਰਾਮਦ ਹੋਏ।   ਡੀ. ਐੈੱਸ. ਪੀ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਇਸ ਦੀ ਗ੍ਰਿਫਤਾਰੀ ਨਾਲ ਪਿਛਲੇ ਸਮੇਂ ਦੌਰਾਨ ਵਾਹਨ ਚੋਰੀ ਅਤੇ ਮੋਬਾਇਲ ਚੋਰੀ ਦੀਆਂ ਕਈ ਵਾਰਦਾਤਾਂ ਹੱਲ ਹੋਣ ਦੀ ਉਮੀਦ ਹੈ। ਉਸ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐੈੱਸ. ਐੈੱਚ. ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਪਹਿਲਾਂ ਵੀ ਚੋਰੀ ਦੇ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਕਰ ਕੇ ਕਿੱਥੇ ਵੇਚਦਾ ਸੀ? ਇਸ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। 


KamalJeet Singh

Content Editor

Related News