ਰੇਲਗੱਡੀਆਂ ‘ਚੋਂ ਮੋਬਾਈਲ ਚੋਰੀ ਕਰਨ ਵਾਲਾ ਚੋਰ ਕਾਬੂ, 4 ਫੋਨ ਬਰਾਮਦ

Thursday, Apr 02, 2026 - 05:35 PM (IST)

ਰੇਲਗੱਡੀਆਂ ‘ਚੋਂ ਮੋਬਾਈਲ ਚੋਰੀ ਕਰਨ ਵਾਲਾ ਚੋਰ ਕਾਬੂ, 4 ਫੋਨ ਬਰਾਮਦ

ਫਿਰੋਜ਼ਪੁਰ (ਕੁਮਾਰ)- ਡੀਐਸਪੀ ਜੀਆਰਪੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਜੀਆਰਪੀ ਫਿਰੋਜ਼ਪੁਰ ਵੱਲੋਂ ਸਬ ਇੰਸਪੈਕਟਰ ਜਸਪਾਲ ਸਿੰਘ ਇੰਚਾਰਜ ਰੇਲਵੇ ਸਟੇਸ਼ਨ ਤਲਵੰਡੀ ਭਾਈ ਦੀ ਅਗਵਾਈ ਹੇਠ ਇੱਕ ਕਥਿਤ ਚੋਰ ਨੂੰ ਰੇਲ ਗੱਡੀਆਂ ਤੋਂ ਅਤੇ ਵੱਖ-ਵੱਖ ਥਾਵਾਂ ਤੋਂ ਯਾਤਰੀਆਂ ਆਦਿ ਦੇ ਚੋਰੀ ਕੀਤੇ ਹੋਏ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

ਇਹ ਜਾਣਕਾਰੀ ਦਿੰਦੇ ਹੋਏ ਥਾਣਾ ਜੀਆਰਪੀ ਫਿਰੋਜ਼ਪੁਰ ਦੇ ਐਸਐਚਓ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਵਿਸ਼ਾਲ ਉਰਫ਼ ਗਾਂਧੀ ਵਾਸੀ ਫਿਰੋਜ਼ਪੁਰ ਸ਼ਹਿਰ ਨਾਮ ਦਾ ਇੱਕ ਚੋਰ ਰੇਲ ਗੱਡੀਆਂ ਵਿਚੋਂ ਅਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹੋਏ ਮੋਬਾਇਲ ਫੋਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਇਸ ਸੂਚਨਾ ਦੇ ਆਧਾਰ ''ਤੇ ਸਬ-ਇੰਸਪੈਕਟਰ ਜਸਪਾਲ ਸਿੰਘ ਅਤੇ ਉਨ੍ਹਾਂ ਦੀ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਦੋਸ਼ੀ ਨੂੰ ਕਾਬੂ ਕੀਤਾ, ਜਿਸਤੋਂ ਚੋਰੀ ਕੀਤਾ ਹੋਇਆ ਇੱਕ ਵੀਵੋ ਕੰਪਨੀ ਦਾ ਮੋਬਾਇਲ ਫੋਨ, ਇੱਕ ਓਪੋ ਕੰਪਨੀ ਦਾ ਅਤੇ 2 ਰੀਅਲਮੀ ਕੰਪਨੀ ਦੇ ਮੋਬਾਇਲ ਫੋਨ ਕੁਲ ਚਾਰ ਮੋਬਾਇਲ ਫੋਨ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚੋਰ ਖਿਲਾਫ ਪਹਿਲਾਂ ਵੀ ਇੱਕ ਚੋਰੀ ਅਤੇ ਇੱਕ ਸਨੇਚਿੰਗ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News