ਚੋਰ ਗਿਰੋਹ ਦੇ 3 ਮੈਂਬਰ ਚੋਰੀ ਦੇ 8 ਮੋਟਰਸਾਈਕਲ ਸਣੇ ਗ੍ਰਿਫ਼ਤਾਰ

Wednesday, Jan 27, 2021 - 03:22 PM (IST)

ਚੋਰ ਗਿਰੋਹ ਦੇ 3 ਮੈਂਬਰ ਚੋਰੀ ਦੇ 8 ਮੋਟਰਸਾਈਕਲ ਸਣੇ ਗ੍ਰਿਫ਼ਤਾਰ

ਫਿਰੋਜ਼ਪੁਰ/ਮਖੂ (ਕੁਮਾਰ, ਵਾਹੀ) - ਫਿਰੋਜ਼ਪੁਰ ਦੇ ਥਾਣਾ ਮਖੂ ਦੀ ਪੁਲਸ ਨੇ ਏ.ਐੱਸ.ਆਈ. ਸੁਖਬੀਰ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਚੋਰੀ ਦੇ ਬਿਨਾ ਨੰਬਰੀ 8 ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੈਕਿੰਗ ਦੌਰਾਨ ਗੁਪਤ ਸੂਚਲਾ ਮਿਲੀ ਸੀ ਕਿ ਜੱਜ ਸਿੰਘ ਪੁੱਤਰ ਕਾਰਜ ਸਿੰਘ, ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸ਼ਿੰਦਰ ਸਿੰਘ ਅਤੇ ਗੁਰਜੰਟ ਸਿੰਘ ਜੰਟਾ ਵਾਸੀ ਪਿੰਡ ਸੂਦਾਂ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਇਸ ਸਮੇਂ ਉਹ ਦਾਣਾ ਮੰਡੀ ਅਮੀਰ ਸ਼ਾਹ ਵਿਚ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਨੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਦੱਸੀ ਜਗ੍ਹਾ ’ਤੇ ਰੇਡ ਕੀਤਾ ਤਾਂ ਉਥੋਂ ਪੁਲਸ ਪਾਰਟੀ ਨੇ ਇਨ੍ਹਾਂ ਨਾਮਜ਼ਦ ਕਥਿਤ ਚੋਰਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਤੋਂ ਉਸ ਸਮੇਂ ਚੋਰੀ ਦੇ ਬਿਨਾ ਨੰਬਰੀ 8 ਮੋਟਰਸਾਈਕਲ ਵੀ ਮਿਲੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੜੇ ਗਏ ਵਿਅਕਤੀਆਂ ਖ਼ਿਲਾਫ਼ ਪੁਲਸ ਨੇ ਥਾਣਾ ਮਖੂ ਵਿਚ ਆਈ.ਪੀ.ਸੀ. ਦੀ ਧਾਰਾ 379 ਅਤੇ 411 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


author

rajwinder kaur

Content Editor

Related News