ਚੋਰ ਗਿਰੋਹ ਦੇ ਤਿੰਨ ਮੈਂਬਰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਕਾਬੂ

01/31/2020 7:28:54 PM

ਮਲੋਟ, (ਜੁਨੇਜਾ, ਕਾਠਪਾਲ)- ਜ਼ਿਲਾ ਪੁਲਸ ਕਪਤਾਨ ਰਾਜਬਚਨ ਸਿੰਘ ਸੰਧੂ ਦੇ ਨਿਰਦੇਸ਼ਾਂ ਅਤੇ ਮਲੋਟ ਦੇ ਉਪ ਪੁਲਸ ਕਪਤਾਨ ਮਨਮੋਹਨ ਸਿੰਘ ਔਲਖ ਦੀਆਂ ਹਦਾਇਤਾਂ ’ਤੇ ਚਲ ਰਹੀ ਗੈਰ-ਸਮਾਜੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਸਿਟੀ ਮਲੋਟ ਪੁਲਸ ਦੇ ਮੁੱਖ ਅਫਸਰ ਅਮਨਦੀਪ ਸਿੰਘ ਬਰਾਡ਼ ਦੀ ਅਗਵਾਈ ਹੇਠ ਪੁਲਸ ਨੇ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਤਿੰਨ ਚੋਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਅਮਨਦੀਪ ਸਿੰਘ ਬਰਾਡ਼ ਨੇ ਦੱਸਿਆ ਕਿ ਏ. ਐੱਸ. ਆਈ. ਪਰਗਟ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੂੰ ਮੁਖਬਰੀ ਮਿਲੀ ਕਿ ਤਿੰਨ ਵਿਅਕਤੀ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਚੋਰੀ ਕਰ ਕੇ ਮੋਟਰਸਾਈਕਲ ਵੇਚਣ ਦੀ ਤਿਆਰੀ ਵਿਚ ਹਨ। ਇਸ ਮਾਮਲੇ ’ਤੇ ਪੁਲਸ ਨੇ ਕੀਤੀ ਕਾਰਵਾਈ ਤਹਿਤ ਸ਼ਿਵਮ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬੈਕਸਾਈਡ ਬੱਸ ਸਟੈਂਡ ਮਲੋਟ, ਚੰਦਨ ਪੁੱਤਰ ਦਰਸ਼ਰਥ ਸ਼ਰਮਾ ਵਾਸੀ ਬਾਬਾ ਦੀਪ ਸਿੰਘ ਨਗਰ ਮਲੋਟ ਅਤੇ ਸੁਰਿੰਦਰ ਸਿੰਘ ਉਰਫ ਸੁੰਦਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰ. 9 ਬਾਬਾ ਦੀਪ ਸਿੰਘ ਨਗਰ, ਮਲੋਟ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ।

 


Bharat Thapa

Content Editor

Related News