ਟਰਾਂਸਫਾਰਮਰ ਚੋਰ ਗਿਰੋਹ ਦੇ 2 ਮੈਂਬਰ ਲੋਕਾਂ ਵੱਲੋਂ ਰੰਗੇ ਹੱਥੀ ਕਾਬੂ, ਪੁਲਸ ਵੱਲੋਂ ਮਾਮਲਾ ਦਰਜ
Monday, Apr 14, 2025 - 02:45 PM (IST)

ਜਲਾਲਾਬਾਦ (ਜਤਿੰਦਰ)- ਥਾਣਾ ਅਮੀਰ ਖਾਸ ਦੇ ਅਧੀਨ ਪੈਂਦੇ ਪਿੰਡ ਬਿੱਲੀਮਾਰ ਵਿਖੇ ਖੇਤਾਂ ’ਚ ਲੱਗੇ ਟਰਾਂਸਫਾਰਮਰ ਨੂੰ ਚੋਰੀ ਕਰਨ ਵਾਲੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਲੋਕਾਂ ਵੱਲੋਂ ਰੰਗੇ ਹੱਥੀ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਨੇ ਸਿੱਖਾਂ ਲਈ ਕੀਤਾ ਵੱਡਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਟੋਲ ਪਲਾਜ਼ਾ ਮਾਹਮੂ ਜੋਈਆ ਵਿਖੇ ਮੌਜੂਦ ਸਨ ਤਾਂ ਕਿਸਾਨ ਰਾਮ ਚੰਦ ਪੁੱਤਰ ਮਲਾਵਾ ਰਾਮ ਵਾਸੀ ਬਿੱਲੀਮਾਰ ਨੇ ਬਿਆਨ ਦਰਜ ਕਰਵਾਇਆ ਕਿ ਉਸ ਦੇ ਖੇਤ ’ਚ ਮੋਟਰ ’ਤੇ ਲੱਗਿਆ 10 ਕੇ.ਵੀ. ਏ. ਦਾ ਟਰਾਂਸਫਾਰਮਰ ਰਣਜੀਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਬਸਤੀ ਕੇਸਰ ਸਿੰਘ ਵਾਸੀ ਥਾਣਾ ਗੁਰੂਹਰਸਹਾਏ ਅਤੇ ਸੋਨੂੰ ਪੁੱਤਰ ਅਵਤਾਰ ਸਿੰਘ ਵਾਸੀ ਰੇਲਵੇ ਕਲੋਨੀ ਗੁਰੂਹਰਸਹਾਏ ਨੂੰ ਚੋਰੀ ਕਰਦੇ ਰੰਗੇ ਹੱਥੀ ਕਾਬੂ ਕੀਤਾ ਹੈ। ਉਨ੍ਹਾਂ ਨੂੰ ਪੁਲਸ ਪਾਰਟੀ ਨੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਦੋਸ਼ੀਆਂ ਦੇ ਕਬਜ਼ੇ ’ਚ ਚੋਰੀ ਚੋਇਆ ਟਰਾਂਸਫਾਰਮਰ 10 ਕੇ.ਵੀ. ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8