ਥਾਣਾ ਟੱਲੇਵਾਲ ਪੁਲਸ ਵੱਲੋਂ ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

Sunday, Apr 05, 2026 - 07:24 PM (IST)

ਥਾਣਾ ਟੱਲੇਵਾਲ ਪੁਲਸ ਵੱਲੋਂ ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਮਹਿਲ ਕਲਾਂ (ਹਮੀਦੀ)– ਥਾਣਾ ਟੱਲੇਵਾਲ ਪੁਲਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਸਮੇਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਅਤੇ ਥਾਣਾ ਟੱਲੇਵਾਲ ਦੀ ਮੁਖੀ ਇੰਸਪੈਕਟਰ ਕਿਰਨਜੀਤ ਕੌਰ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਏਐਸਆਈ ਜਸਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਅਮਲ ਵਿੱਚ ਲਿਆਂਦੀ ਗਈ। 

ਉਨ੍ਹਾਂ ਦੱਸਿਆ ਕਿ ਨਹਿਰ ਪੁਲ ਉੱਪਰ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਦੋ ਵਿਅਕਤੀਆਂ ਨੂੰ ਬਿਨਾ ਨੰਬਰੀ ਮਾਰਕਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਰਾਹੁਲ ਕੁਮਾਰ ਉਰਫ ਕਾਲੂ ਵਾਸੀ ਧਨੌਲਾ ਅਤੇ ਹਰਪ੍ਰੀਤ ਸਿੰਘ ਉਰਫ ਭੂੰਡੀ ਵਾਸੀ ਬਰਨਾਲਾ ਵਜੋਂ ਹੋਈ।ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਹ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਇੱਕ ਦਿਨ ਦਾ ਪੁਲਸ ਰਿਮਾਂਡ ਪ੍ਰਾਪਤ ਕੀਤਾ ਗਿਆ। 5 ਅਪ੍ਰੈਲ ਨੂੰ ਦੋਸ਼ੀਆਂ ਦੇ ਬਿਆਨਾਂ ਅਧੀਨ ਹੋਰ ਦੋ ਚੋਰੀ ਕੀਤੇ ਮੋਟਰਸਾਈਕਲ (ਹੀਰੋ ਹੋਂਡਾ ਸਪਲੈਂਡਰ ਅਤੇ ਸੀ.ਡੀ. ਡੀਲਕਸ) ਵੀ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਜੇਲ ਭੇਜਿਆ ਗਿਆ । ਮੁਕੱਦਮੇ ਦੀ ਅਗਲੀ ਤਫਤੀਸ਼ ਜਾਰੀ ਹੈ। ਇਸ ਮੌਕੇ ਹੌਲਦਾਰ ਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵੀ ਹਾਜਰ ਸਨ। 


author

Anmol Tagra

Content Editor

Related News