ਚੋਰ ਗਿਰੋਹ ਦੇ 3 ਮੈਂਬਰ ਚੋਰੀ ਦੇ 5 ਮੋਟਰਸਾਈਕਲਾਂ ਸਣੇ ਕਾਬੂ

04/11/2022 4:43:09 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਛਾਉਣੀ ਅਤੇ ਥਾਣਾ ਮੱਲਾਂ ਵਾਲਾ ਦੀ ਪੁਲਸ ਨੇ ਏ. ਐੱਸ. ਆਈ. ਸੁਖਦੇਵ ਰਾਜ ਤੇ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਦੇਵ ਰਾਜ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਯਤੀਮਖਾਨਾ ਰੋਡ ਛਾਉਣੀ ਦੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਰੁਪਿੰਦਰ ਸਿੰਘ ਵਾਸੀ ਪਿੰਡ ਮਾਛੀ ਬੁਗਰਾ ਤੇ ਨਵਜੋਤ ਸਿੰਘ ਵਾਸੀ ਪਿੰਡ ਕਾਲੀਏ ਵਾਲਾ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਮੰਦਰ ਦੇ ਨੇੜੇ ਖੜ੍ਹੇ ਹਨ। ਪੁਲਸ ਵੱਲੋਂ ਤੁਰੰਤ ਛਾਪੇਮਾਰੀ ਕਰਕੇ ਨਾਮਜ਼ਦ ਦੋਵਾਂ ਵਿਅਕਤੀਆਂ ਨੂੰ ਬਿਨਾਂ ਨੰਬਰੀ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੜਕੀ ਦੀ ਵਿਗੜੀ ਸਿਹਤ, ਚੈੱਕਅਪ ਕਰਨ ’ਤੇ ਡਾਕਟਰ ਨੇ ਕੀਤਾ ਹੈਰਾਨੀਜਨਕ ਖੁਲਾਸਾ

ਦੂਜੇ ਪਾਸੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਖੋਸਾ ਦਲ ਸਿੰਘ ਦੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਿੰਦਰਪਾਲ ਸਿੰਘ ਨਾਂ ਦਾ ਵਿਅਕਤੀ ਚੋਰੀ ਦੇ ਮੋਟਰਸਾਈਕਲ ਨੂੰ ਵੇਚਣ ਲਈ ਨਹਿਰ ਕੋਲ ਖੜ੍ਹਾ ਹੈ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 3 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਪੁਲਸ ਵੱਲੋਂ ਉਸ ਦਾ ਅਦਾਲਤ ’ਚੋਂ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਾਂ ਨੇ ਦੱਸੇ ਹੈਲਮੇਟ ਦੇ ਫਾਇਦੇ ਤਾਂ 7 ਸਾਲ ਦੀ ਬੱਚੀ ਹੈਲਮੇਟ ਪਾ ਲੋਕਾਂ ਨੂੰ ਕਰਨ ਲੱਗੀ ਜਾਗਰੂਕ


Harnek Seechewal

Content Editor

Related News