ਚੋਰ ਕੋਲੋਂ ਸੋਨੇ-ਚਾਂਦੀ ਦੇ ਗਹਿਣੇ ਬਰਾਮਦ
Monday, Nov 19, 2018 - 06:07 AM (IST)

ਫਿਰੋਜ਼ਪੁਰ,(ਕੁਮਾਰ)– ਫਿਰੋਜ਼ਪੁਰ ਸ਼ਹਿਰ ਦੀ ਪੁਲਸ ਨੇ ਏ. ਐੱਸ. ਆਈ. ਸੁਖਚੈਨ ਸਿੰਘ ਦੀ ਅਗਵਾਈ ਹੇਠ ਇਕ ਕਥਿਤ ਚੋਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਂਲੋਂ ਸੋਨੇ-ਚਾਂਦੀ ਦੇ ਗਹਿਣੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਪੁਸ਼ਪਿੰਦਰਪਾਲ ਨੇ ਦੱਸਿਆ ਕਿ ਏ. ਐੱਸ. ਆਈ. ਸੁਖਚੈਨ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਚੋਰ ਸੁਖਦੇਵ ਸਿੰਘ ਉਰਫ ਸੁੱਖਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਚਾਂਦੀ ਦੇ 6 ਸਿੱਕੇ, ਇਕ ਚਾਂਦੀ ਦੀਆਂ ਪੰਜੇਬਾਂ ਦਾ ਜੋਡ਼ਾ, ਇਕ ਪੂਨਮ ਵਰਮਾ ਦੇ ਘਰੋਂ ਕਾਸ਼ੀ ਨਗਰੀ ’ਚੋਂ ਚੋਰੀ ਕੀਤਾ ਸੋਨੇ ਦਾ ਕਡ਼ਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਚੋਰ ਤੋਂ ਪੁਲਸ ਪੁੱਛਗਿੱਛ ਕਰ ਰਹੀ ਹੈ।