ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
Sunday, Apr 05, 2026 - 05:12 PM (IST)
ਬਨੂੜ (ਗੁਰਪਾਲ)-ਬਨੂੜ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਬੀਤੀ ਰਾਤ ਚੋਰ ਗਿਰੋਹ ਵੱਲੋਂ ਵਾਰਡ ਨੰਬਰ ਚਾਰ ਵਿਚ ਸਥਿਤ ਸ਼ਮਸ਼ਾਨਘਾਟ ਅਤੇ ਪਾਰਕ ਵਿਚੋਂ ਲੋਹੇ ਦੇ ਗੇਟ ਚੋਰੀ ਕਰ ਲਏ ਗਏ। ਪਾਰਕ ਵਿਚ ਲੋਹੇ ਦੇ ਗੇਟ ਚੋਰੀ ਹੋਣ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਬਲਬੀਰ ਲਾਲਕਾ, ਕ੍ਰਿਸ਼ਨ ਚੰਦ,ਕਰਮ ਚੰਦ, ਦਰਸ਼ਨ ਲਾਲ ਅਤੇ ਮੋਹਨ ਲਾਲ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸੈਰ ਕਰ ਰਹੇ ਸਨ ਤਾਂ ਵੇਖਿਆ ਕਿ ਨਗਰ ਕੌਂਸਲ ਵੱਲੋਂ ਵਾਰਡ ਨੰਬਰ ਚਾਰ ਵਿਚ ਬਣਾਈ ਪਾਰਕ ਦਾ ਗੇਟ ਚੋਰੀ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਇਸ ਤੋਂ ਇਲਾਵਾ ਪਾਰਕ ਦੇ ਸਾਹਮਣੇ ਹੀ ਬਣੇ ਸ਼ਮਸ਼ਾਨਘਾਟ ਵਿਚੋਂ ਵੀ ਲੋਹੇ ਦਾ ਗੇਟ ਗਾਇਬ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਵੱਲੋਂ ਸ਼ਮਸ਼ਾਨਘਾਟ ਅਤੇ ਪਾਰਕ ਨੂੰ ਵੀ ਨਹੀਂ ਬਖ਼ਸ਼ਿਆ ਜਦਕਿ ਰੋਜ਼ਾਨਾ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਕਤ ਵਿਅਕਤੀਆਂ ਨੇ ਦੱਸਿਆ ਕਿ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਸ ਚੋਰ ਗਿਰੋਹ ਨੂੰ ਕਾਬੂ ਕਰਨ ਦੀ ਮੰਗ ਕੀਤੀ ਜਿੱਥੇ ਇਲਾਕੇ ਦੇ ਲੋਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ, ਉਥੇ ਹੀ ਇਲਾਕੇ ਦੇ ਲੋਕਾਂ ਵਿਚ ਚੋਰੀਂ ਦੀਆਂ ਘਟਨਾਵਾਂ ਕਾਰਨ ਪੈਦਾ ਹੋਏ ਸਹਿਮ ਨੂੰ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ ਹੁਣ...
ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
