ਨਿਵੇਕਲੀ ਪਹਿਲ: ਕੌਮੀ ਲੋਕ ਅਦਾਲਤ ''ਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਬੈਂਚ ਦਾ ਹਿੱਸਾ ਬਣਾਇਆ

08/17/2022 6:37:46 PM

ਫ਼ਤਹਿਗੜ੍ਹ ਸਾਹਿਬ : ਸ੍ਰੀ ਨਿਰਭਓ ਸਿੰਘ ਗਿੱਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ 'ਚ ਵੱਡੇ ਪੱਧਰ 'ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ 'ਚ ਕੁੱਲ 11 ਲੋਕ ਅਦਾਲਤ ਦੇ ਬੈਂਚ ਲੱਗੇ ਸਨ।

ਇਸ 'ਚ ਸਾਰੇ ਤਰ੍ਹਾਂ ਦੇ ਸਬੰਧਤ ਕੇਸ ਜਿਵੇਂ ਕਿ ਰਾਜੀਨਾਮੇ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਤੇ ਪ੍ਰੀ-ਲੰਬਿਤ ਕੇਸ ਫ਼ੈਸਲੇ ਲਈ ਰੱਖੇ ਗਏ ਸਨ, ਇਸ ਵਾਰ ਚੈੱਕ ਬਾਊਂਸ ਦੇ ਕੇਸ ਵੱਡੀ ਗਿਣਤੀ ਵਿੱਚ ਰੱਖੇ ਗਏ ਸਨ। ਸ੍ਰੀ ਨਿਰਭਓ ਸਿੰਘ ਗਿੱਲ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਤਹਿਗੜ੍ਹ ਸਾਹਿਬ ਜੀਆਂ ਨੇ ਦੱਸਿਆ ਕਿ ਅਥਾਰਟੀ ਵਲੋਂ ਅੱਜ ਦੀ ਲੋਕ ਅਦਾਲਤ 'ਚ ਇੱਕ ਵਿਲੱਖਣ ਉਪਰਾਲਾ ਕਰਦਿਆਂ ਸਮਾਜ ਦੇ ਤੀਜੇ ਵਰਗ ਨੂੰ ਲੋਕ ਅਦਾਲਤ ਦੇ ਬੈਂਚ ਦਾ ਹਿੱਸਾ ਬਣਾਇਆ ਗਿਆ ਅਤੇ ਸਮਾਜ ਨੂੰ ਇਸ ਵਰਗ ਪ੍ਰਤੀ ਇੱਕ ਵਧੀਆ ਇੱਕ ਸੰਜੀਦਾ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ।

ਇਹ ਵੀ ਪੜ੍ਹੋ : ਤਲਾਕ ਤੋਂ ਬਾਅਦ ਪਤੀ ਤੋਂ ਮੁਆਵਜ਼ਾ ਚਾਹੀਦਾ ਤਾਂ ਉਸ ਦੀ ਆਮਦਨ ਦੀ ਸਹੀ ਜਾਣਕਾਰੀ ਦੇਣੀ ਹੋਵੇਗੀ : ਹਾਈਕੋਰਟ

ਫੈਮਲੀ ਕੋਰਟ 'ਚ ਮੈਡਮ ਸੀਰਤ ਦੀ ਡਿਊਟੀ ਲਗਾਈ ਗਈ ਸੀ, ਜੋ ਕਿ ਤੀਜੇ ਵਰਗ ਨਾਲ ਸਬੰਧਤ ਹਨ। ਸ੍ਰੀ ਨਿਰਭਓ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਅੱਜ ਦੀ ਲੋਕ ਅਦਾਲਤ ਵਿੱਚ ਸਾਰੇ ਤਰ੍ਹਾਂ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5393 ਕੇਸਾਂ 'ਚੋਂ 4780 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 20 ਕਰੋੜ ਦੀ ਰਕਮ ਦੇ ਫੈਸਲੇ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸ੍ਰੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮੁੱਖ ਤੌਰ 'ਤੇ ਨਿਬੜੇ ਕੇਸਾਂ ਵਿਚੋਂ 6 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਸਮਝਾ ਕੇ ਇਕੱਠੇ ਕੀਤੇ ਗਿਆ।

ਇਹ ਵੀ ਪੜ੍ਹੋ : ਫਗਵਾੜਾ ਪੁੱਜੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਨਹੀਂ ਮਿਲੇ

ਇੱਕ ਬੱਚੇ ਦੀ ਕਸਟਡੀ ਵਾਲਾ 5 ਸਾਲਾ ਪੁਰਾਣਾ ਕੇਸ ਨਿਬੇੜਿਆ ਗਿਆ ਅਤੇ 10 ਸਾਲ ਪੁਰਾਣੀ ਐਕਸੀਕਿਊਸਨ ਦਾ ਕੇਸ ਨਿਬੇੜਿਆ ਗਿਆ। ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News