ਬਰਨਾਲਾ ''ਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਲੱਗੀ ਇਹ ਪਾਬੰਦੀ
Friday, Apr 10, 2026 - 04:27 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਈਨ ਸੁਪਰ ਐਸਐਮਐਸ ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
ਇਕ ਹੋਰ ਹੁਕਮ ਤਹਿਤ ਜ਼ਿਲਾ ਬਰਨਾਲਾ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ ਵੀ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਫ਼ਸਲ ਕੱਟਣ ਉਪਰੰਤ ਫ਼ਸਲ ਦੀ ਰਹਿੰਦ-ਖਹੂੰਦ ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜੀ ਫ਼ਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
