ਮੁੜ ਸਵਾਲਾਂ ਦੇ ਘੇਰੇ ''ਚ ਆਈ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀਆਂ ਦੀ ਵੀਡੀਓ ਹੋਈ ਵਾਇਰਲ

Thursday, Nov 30, 2023 - 04:49 PM (IST)

ਫਰੀਦਕੋਟ (ਜਗਤਾਰ ਦੁਸਾਂਝ)- ਫਰੀਦਕੋਟ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਮਾਮਲੇ ਵਿਚ ਜੇਲ੍ਹ 'ਚ ਬੰਦ ਆਕਾਸ਼ ਨਾਂ ਦੇ ਇਕ ਕਥਿਤ ਦੋਸ਼ੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਅੰਦਰੋਂ ਵੀਡੀਓ ਅਤੇ ਸੋਸ਼ਲ ਮੀਡੀਆ 'ਤੇ ਸਟੋਰੀਆਂ ਅਪਲੋਡ ਕੀਤੀਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਬੀਤੇ ਕੱਲ ਉਕਤ ਵਿਅਕਤੀ ਦੇ ਇੰਸਟਾਗ੍ਰਾਮ ਅਕਾਉਂਟ 'ਤੇ ਇਕ ਸਟੋਰੀ ਅਪਲੋਡ ਕੀਤੀ ਗਈ ਸੀ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਸਬੰਧੀ ਜਦੋਂ ਐੱਸ.ਪੀ. ਹੈਡਕੁਆਟਰ ਫਰੀਦਕੋਟ ਜਸਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਜੋ ਇਹ ਵੀਡੀਓ ਵਾਇਰਲ ਹੋ ਰਹੀ ਹੈ, ਉਸ ਸਬੰਧੀ ਜੇਲ੍ਹ ਪ੍ਰਸ਼ਾਸਨ ਤੋਂ ਉਹਨਾਂ ਨੂੰ ਜਾਣਕਾਰੀ ਮਿਲੀ ਸੀ, ਜਿਸ 'ਤੇ ਫਰੀਦਕੋਟ ਪੁਲਸ ਵੱਲੋਂ ਜੇਲ੍ਹ ਅੰਦਰ ਬੰਦ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਜੇਲ੍ਹ ਅੰਦਰੋਂ ਲਗਾਤਾਰ ਮੋਬਾਇਲ ਫੋਨਾਂ ਦੀ ਵਰਤੋਂ ਅਤੇ ਸੋਸ਼ਲ ਮੀਡੀਆ ਦੀ ਜੇਲ੍ਹ ਅੰਦਰ ਬੰਦ ਲੋਕਾਂ ਵੱਲੋਂ ਵਰਤੋਂ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚੈਕਿੰਗ ਕੀਤੀ ਜਾਂਦੀ ਹੈ ਅਤੇ ਰਿਕਵਰੀ ਵੀ ਕੀਤੀ ਜਾਂਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News