ਅੱਜ ਤੋਂ ਫ੍ਰੀ ਹੋ ਜਾਵੇਗਾ ਪੰਜਾਬ ਦਾ ਇਹ ਟੋਲ ਪਲਾਜ਼ਾ
Sunday, Oct 20, 2024 - 03:17 AM (IST)
ਲੁਧਿਆਣਾ (ਅਨਿਲ, ਸ਼ਿਵਮ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਡੀਆਂ ’ਚ ਪਈਆਂ ਫਸਲਾਂ ਨੂੰ ਚੁੱਕਿਆ ਜਾਵੇ। 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨ ਆਪਣੀ ਫਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ 11 ਅਕਤੂਬਰ ਨੂੰ ਲੁਧਿਆਣਾ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਲਿਫਟਿੰਗ ਦਾ ਕੰਮ ਕਰਨ ਦਾ ਭਰੋਸਾ ਦਿੱਤਾ ਸੀ। ਦੋ-ਤਿੰਨ ਦਿਨਾਂ ’ਚ ਝੋਨੇ ਦੀ ਫਸਲ ਚੁੱਕਣ ਦਾ ਕੰਮ ਸ਼ੁਰੂ ਹੋ ਜਾਵੇਗਾ ਪਰ 9 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੀ ਫਸਲ ਮੰਡੀ ’ਚ ਪਈ ਹੈ, ਜਿਸ ਕਾਰਨ 20 ਅਕਤੂਬਰ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸਭ ਤੋਂ ਪਹਿਲਾਂ ਨਵੀਂ ਦਾਣਾ ਮੰਡੀ ਵਿਖੇ ਇਕੱਠ ਕਰੇਗੀ।
ਇਹ ਵੀ ਪੜ੍ਹੋ- ਲੜਾਈ-ਝਗੜੇ ਦਾ ਰਾਜ਼ੀਨਾਮਾ ਕਰਨ ਦੋਸਤਾਂ ਕੋਲ ਗਏ ਡਾਕਟਰ ਦੀ ਮਿਲੀ ਲਾਸ਼, 8 ਖ਼ਿਲਾਫ਼ ਮਾਮਲਾ ਦਰਜ
ਉਨ੍ਹਾਂ ਕਿਹਾ ਕਿ ਜਲੰਧਰ ਬਾਈਪਾਸ ’ਤੇ ਮੰਡੀ ਤੋਂ ਟਰੱਕਾਂ ਅਤੇ ਟਰਾਲੀਆਂ ’ਚ ਝੋਨੇ ਦੀਆਂ ਬੋਰੀਆਂ ਭਰ ਕੇ ਲਾਡੋਵਾਲ ਟੋਲ ਪਲਾਜ਼ਾ ’ਤੇ ਲਿਜਾਇਆ ਜਾਵੇਗਾ ਅਤੇ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਹੋਣ ਤੱਕ ਟੋਲ ਪਲਾਜ਼ਾ ਖਾਲੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਨੂੰ ਆਪਣੀ ਫਸਲ ਮੰਡੀ ’ਚ ਵੇਚਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਪੁਲਸ ਨੇ ਸਪਾ ਸੈਂਟਰ 'ਤੇ ਮਾਰੀ ਰੇਡ, ਦੇਖ ਕੇ ਭੱਜਣ ਲੱਗੀ ਕੁੜੀ ਚੌਥੀ ਮੰਜ਼ਿਲ ਤੋਂ ਡਿੱਗੀ ਹੇਠਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e