ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਨਹੀਂ ਹੋਵੇਗੀ ਖ਼ੈਰ, ਕੱਟੇ ਜਾ ਰਹੇ ਮੋਟੇ ਚਲਾਨ
Saturday, Dec 14, 2024 - 08:59 PM (IST)
ਫਰੀਦਕੋਟ (ਜਗਤਾਰ)- ਮੁੱਖ ਮੰਤਰੀ ਪੰਜਾਬ ਦੀਆਂ ਹਿਦਾਇਤਾਂ 'ਤੇ ਸੜਕੀ ਹਾਦਸਿਆਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਜ਼ਿਲ੍ਹਾ ਟ੍ਰੈਫਿਕ ਪੁਲਸ ਵੱਲੋਂ ਚੈਕਿੰਗ ਦੌਰਾਨ ਗੱਡੀਆਂ ਦੇ ਸ਼ੀਸ਼ਿਆਂ ਨੂੰ ਕਾਲੀ ਫਿਲਮ ਲਾਉਣ ਵਾਲਿਆਂ, ਬੁਲੇਟ ਮੋਟਰਸਾਈਕਲ ਦੇ ਸਾਈਲੈਂਸਰ ਨੂੰ ਮੋਡੀਫਾਈ ਕਰ ਪਟਾਕੇ ਪਾਉਣ ਵਾਲਿਆਂ 'ਤੇ ਖ਼ਾਸ ਨਜ਼ਰ ਰੱਖਦੇ ਹੋਏ ਉਨ੍ਹਾਂ ਦੇ ਮੋਟੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਵ੍ਹੀਕਲਾਂ ਦੇ ਕਾਗਜ਼ਾਤ ਪੂਰੇ ਨਾ ਹੋਣ ਜਾਂ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲੱਗੀ ਹੋਣ ਕਾਰਨ ਵੀ ਵਾਹਨਾਂ ਦੇ ਚਲਾਨ ਕੀਤੇ ਗਏ।
ਇਹ ਵੀ ਪੜ੍ਹੋ- ਅਧਿਕਾਰੀਆਂ ਨੇ ਉਮੀਦਵਾਰਾਂ ਨੂੰ ਦੇ ਦਿੱਤੇ ਗ਼ਲਤ NOC, ਪ੍ਰਸ਼ਾਸਨ ਨੇ ਕਰ'ਤੀ ਸਖ਼ਤ ਕਾਰਵਾਈ
ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਵਕੀਲ ਸਿੰਘ ਨੇ ਕਿਹਾ ਕਿ ਛੋਟੇ ਬੱਚਿਆਂ ਵੱਲੋਂ ਚਲਾਏ ਜਾ ਰਹੇ ਵ੍ਹੀਕਲਾਂ ਨੂੰ ਲੈ ਕੇ ਚੈਕਿੰਗ ਕਰ ਉਨ੍ਹਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ ਅਤੇ ਵ੍ਹੀਕਲਾਂ ਨੂੰ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਚਿਤਵਾਨੀ ਵੀ ਦਿੱਤੀ ਗਈ ਕਿ ਉਹ ਘੱਟ ਉਮਰ ਦੇ ਬੱਚਿਆਂ ਨੂੰ ਵ੍ਹੀਕਲ ਨਾ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ- 'ਲਾਲ ਕਿਲਾ ਸਾਡਾ ਐ, ਸਾਨੂੰ ਕਬਜ਼ਾ ਦਿਵਾਓ ਜਾਂ ਮੁਆਵਜ਼ਾ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e