ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਠੱਗੀ

10/29/2019 12:17:55 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਜੁਰਮ 'ਚ ਪੁਲਸ ਨੇ ਇਕ ਐੱਨ. ਆਰ. ਆਈ. ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮਹਿਲ ਕਲਾਂ ਦੇ ਪੁਲਸ ਅਧਿਕਾਰੀ ਹਾਕਮ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਹਰਪ੍ਰੀਤ ਸਿੰਘ ਵਾਸੀ ਮੋਨੀਆ ਜ਼ਿਲਾ ਪਟਿਆਲਾ ਹਾਲ ਆਬਾਦ ਚੰਨਣਵਾਲ ਨੇ ਇਕ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਖਦੇਵ ਸਿੰਘ ਵਾਸੀ ਚੰਨਣਵਾਲ ਹਾਲ ਆਬਾਦ ਇਟਲੀ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੇਰੇ ਨਾਲ 5 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਮੁਦੱਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa