ਘਰ ਵਿੱਚ ਵੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਕੀਤੀ ਚੋਰੀ
Saturday, Feb 22, 2025 - 06:56 PM (IST)

ਅਬੋਹਰ (ਸੁਨੀਲ)- ਅਣਪਛਾਤੇ ਚੋਰਾਂ ਨੇ ਬੀਤੀ ਦੇਰ ਰਾਤ ਲਾਈਨ ਪਾਰ ਇਲਾਕੇ ਨਵੀਂ ਆਬਾਦੀ ਵਿੱਚ ਇਕ ਘਰ ਵਿੱਚ ਦਾਖ਼ਲ ਹੋ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਪਰਿਵਾਰ ਨੂੰ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਨ੍ਹਾਂ ਨੇ ਮੰਦਿਰ ਵਿੱਚ ਸਾਮਾਨ ਖਿੰਡਿਆ ਹੋਇਆ ਵੇਖਿਆ। ਪਰਿਵਾਰ ਨੇ ਇਸ ਬਾਰੇ ਥਾਣਾ ਨੰਬਰ 2 ਦੀ ਪੁਲਸ ਨੂੰ ਸੂਚਿਤ ਕੀਤਾ।
ਜਾਣਕਾਰੀ ਅਨੁਸਾਰ ਨਵੀਂ ਆਬਾਦੀ ਛੋਟੀ ਪੌੜੀ ਗਲੀ ਨੰਬਰ 17 ਦੇ ਰਹਿਣ ਵਾਲੇ ਸੁਨੀਲ ਗਾਂਧੀ ਕੱਲ੍ਹ ਆਪਣੇ ਇਕ ਰਿਸ਼ਤੇਦਾਰ ਦੀ ਮੌਤ ਕਾਰਨ ਸ਼ਹਿਰ ਤੋਂ ਬਾਹਰ ਗਏ ਹੋਏ ਸਨ, ਜਦਕਿ ਉਨ੍ਹਾਂ ਦੀ ਮਾਂ ਅਤੇ ਪਤਨੀ ਘਰ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਵਿਆਹ ਦੀ ਜਾਗੋ ਦੌਰਾਨ ਚੱਲ ਪਈਆਂ ਤਾੜ-ਤਾੜ ਗੋਲ਼ੀਆਂ, ਮਹਿਲਾ ਸਰਪੰਚ ਦੇ ਪਤੀ ਦੀ ਮੌਤ
ਦੇਰ ਰਾਤ ਇਕ ਅਣਪਛਾਤਾ ਚੋਰ ਉਸ ਦੇ ਘਰ ਵਿੱਚ ਦਾਖ਼ਲ ਹੋਇਆ ਅਤੇ ਘਰ ਵਿੱਚ ਮੰਦਿਰ ਦੇ ਪਿੱਛੇ ਰੱਖੇ 17,000 ਰੁਪਏ ਦੀ ਨਕਦੀ ਅਤੇ ਕਮਰੇ ਵਿੱਚੋਂ ਮੋਬਾਇਲ, ਚਾਰਜਰ ਅਤੇ ਹੈੱਡਫੋਨ ਚੋਰੀ ਕਰ ਲਏ। ਸਵੇਰੇ ਜਿਵੇਂ ਹੀ ਘਟਨਾ ਦਾ ਪਤਾ ਲੱਗਾ ਉਨ੍ਹਾਂ ਨੇ ਇਸ ਦੀ ਸੂਚਨਾ 112 ਹੈਲਪਲਾਈਨ ’ਤੇ ਦਿੱਤੀ, ਜਿਸ ’ਤੇ ਪੁਲਸ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਰ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਰਾਤ ਦੇ ਕਰੀਬ ਤਿੰਨ ਵਜੇ ਇਕ ਵਿਅਕਤੀ ਉਨ੍ਹਾਂ ਦੇ ਘਰ ਦੇ ਕੋਲੋਂ ਲੰਘਦਾ ਵੇਖਿਆ ਗਿਆ, ਜਿਸ ਦੇ ਆਧਾਰ ’ਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ ਭਿੜੇ, ਲੱਥੀਆਂ ਪੱਗਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e