ਇਕ ਕਿੱਲੋਗ੍ਰਾਮ ਅਫ਼ੀਮ ਸਮੇਤ ਔਰਤ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ

Monday, Jul 29, 2024 - 03:00 PM (IST)

ਇਕ ਕਿੱਲੋਗ੍ਰਾਮ ਅਫ਼ੀਮ ਸਮੇਤ ਔਰਤ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਰਾਮਪੁਰਾ ਫੂਲ (ਤਰਸੇਮ)-ਪੁਲਸ ਥਾਣਾ ਸਿਟੀ ਰਾਮਪੁਰਾ ਦੇ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਮਪੁਰਾ ਦੀ ਟੀਮ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿਤਪਾਲ ਸਿੰਘ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਫੂਲ ਨੇ ਦੱਸਿਆ ਕਿ ਇੰਸ. ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਮਪੁਰਾ ਦੀ ਹਦਾਇਤ ’ਤੇ 27 ਜੁਲਾਈ ਨੂੰ ਸ.ਥ. ਨਵਯੁਗਦੀਪ ਸਿੰਘ ਤੇ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸਨ।

ਗਸ਼ਤ ਦੌਰਾਨ ਨੇੜੇ ਦਾਣਾ ਮੰਡੀ ਮਹਿਰਾਜ ਤੋਂ ਗੁਰਜੀਤ ਕੌਰ ਪਤਨੀ ਗੁਰਜੰਟ ਸਿੰਘ ਉਰਫ਼ ਚਗਿਆੜਾ ਵਾਸੀ ਨੇੜੇ ਦਾਣਾ ਮੰਡੀ ਪੱਤੀ ਕਾਲਾ ਮਹਿਰਾਜ ਜ਼ਿਲ੍ਹਾ ਬਠਿੰਡਾ, ਸੱਤੂ ਮਾਲਵੀਆ ਪੁੱਤਰ ਕੰਵਰ ਲਾਲ ਮਾਲਵੀਆ ਅਤੇ ਕੁਲਦੀਪ ਮਾਲਵੀਆਂ ਪੁੱਤਰ ਰਾਮ ਪਾਲ ਮਾਲਵੀਆ ਵਾਸੀਆਨ ਪਿਪਲੀਆਂ ਹਾੜੀ ਥਾਣਾ ਮਾਨਸਾ ਜ਼ਿਲ੍ਹਾ ਨੀਮਚ ਮੱਧ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਕਿੱਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਰਾਮਪੁਰਾ ’ਚ ਮੁਕੱਦਮਾ ਦਰਜ ਕਰ ਲਿਆ ਅਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਕੇਸਰੀ ਰੰਗ ਨੂੰ ਬਦਲਣ ਦੇ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News