ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ

Monday, Sep 14, 2026 - 03:49 PM (IST)

ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ

ਧੂਰੀ (ਅਸ਼ਵਨੀ)- ਸੰਗਰੂਰ ਦੇ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. ਧੂਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨ ਧੂਰੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 2 ਮੁਕੱਦਮੇ ਦਰਜ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 35 ਨਸ਼ੀਲੀਆਂ ਗੋਲੀਆਂ ਅਤੇ 15 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ 13 ਮੁਕੱਦਮਿਆਂ ਦੀ ਤਫਤੀਸ਼ ਮੁਕੰਮਲ ਕਰ ਕੇ ਮੁਲਜ਼ਮਾਂ ਖਿਲਾਫ ਅਦਾਲਤ ’ਚ ਚਲਾਨ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਦਿਆਂ 32 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਮੋਟਰ ਵ੍ਹੀਕਲ ਐਕਟ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਉਲੰਘਣਾਵਾਂ ਤਹਿਤ 166 ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਵਿਸ਼ੇਸ਼ ਚੈਕਿੰਗ ਦੌਰਾਨ 101 ਵਿਅਕਤੀਆਂ ਵਿਰੁੱਧ 172 ਬੀ.ਐੱਨ.ਐੱਸ.ਐੱਸ. ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਸਬ-ਡਵੀਜ਼ਨ ਧੂਰੀ ਦੇ ਵੱਖ-ਵੱਖ ਥਾਣਿਆਂ ਅਤੇ ਚੌਕੀਆਂ ਦੀ ਪੁਲਸ ਵੱਲੋਂ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਨਾਲ ਤਾਲਮੇਲ ਕਰ ਕੇ ਆਮ ਪਬਲਿਕ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News