ਫਿਰੋਜ਼ਪੁਰ ਜੇਲ੍ਹ ''ਚ ਬੰਦ ਹਵਾਲਾਤੀਆਂ ਤੋਂ ਤਿੰਨ ਮੋਬਾਇਲ ਫ਼ੋਨ ਬਰਾਮਦ

Wednesday, Aug 21, 2024 - 04:46 PM (IST)

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਜੇਲ੍ਹ ਵਿੱਚ ਬੰਦ 3 ਹਵਾਲਾਤੀਆਂ ਕੋਲੋਂ 3 ਮੋਬਾਇਲ ਫ਼ੋਨ ਬਰਾਮਦ ਹੋਏ, ਜਿਸ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖ਼ਤੀ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਨੇ ਪੁਲਸ ਨੂੰ ਸੂਚਨਾ ਵਿੱਚ ਦੱਸਿਆ ਕਿ ਨਵਦੀਪ ਸਿੰਘ ਵਾਸੀ ਬਠਿੰਡਾ, ਮੋਹਿਤ ਅਤੇ ਸੁਖਵਿੰਦਰ ਸਿੰਘ ਤੋਂ ਤਲਾਸ਼ੀ ਦੌਰਾਨ 3 ਮੋਬਾਇਲ ਫ਼ੋਨ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News