ਪਾਇਲ ਫਾਇਰਿੰਗ ਮਾਮਲੇ ''ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ

Wednesday, Apr 22, 2026 - 07:49 PM (IST)

ਪਾਇਲ ਫਾਇਰਿੰਗ ਮਾਮਲੇ ''ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ

ਪਾਇਲ (ਵਿਨਾਇਕ): ਪਾਇਲ ਦੀ ਅਨਾਜ ਮੰਡੀ ਵਿੱਚ ਪਿਛਲੇ ਦਿਨੀਂ ਹੋਈ ਸੰਸਨੀਖੇਜ਼ ਫਾਇਰਿੰਗ ਮਾਮਲੇ 'ਚ ਪੁਲਸ ਨੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਬਾਅਦ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਸ਼ਫੀਕ ਵਾਸੀ ਪੱਦੀ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ, ਉਮਰ ਰਫੀ ਵਾਸੀ ਪੱਦੀ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਅਤੇ ਸ਼ਰੀਫ ਅਲੀ ਵਾਸੀ ਪਿੰਡ ਬਾਂਦੇਵਾਲਾ, ਜ਼ਿਲ੍ਹਾ ਰੋਪੜ ਵਜੋਂ ਹੋਈ ਹੈ। ਪੁਲਸ ਮੁਤਾਬਕ ਸ਼ਰੀਫ ਅਲੀ ਖਿਲਾਫ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਮੁਹੰਮਦ ਸ਼ਫੀਕ ‘ਤੇ ਕਤਲ ਦਾ ਮਾਮਲਾ ਦਰਜ ਹੈ ਅਤੇ ਉਹ ਇਸ ਮਾਮਲੇ 'ਚ ਸਜ਼ਾ ਕੱਟ ਰਿਹਾ ਹੈ। ਉਹ ਪੈਰੋਲ ‘ਤੇ ਬਾਹਰ ਆਇਆ ਹੋਇਆ ਸੀ।

ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਗ੍ਰਿਫਤਾਰ ਮੁਲਜ਼ਮਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ। ਪੁਲਸ ਮੁਤਾਬਕ ਇਸ ਗਿਰੋਹ ਦੇ ਤਾਰ ਹੋਰ ਰਾਜਾਂ ਅਤੇ ਵਿਦੇਸ਼ਾਂ ਤੱਕ ਜੁੜੇ ਹਨ। ਪਾਇਲ ਫਾਇਰਿੰਗ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੇ ਦੂਜੇ ਦੋਸ਼ੀਆਂ ਦਾ ਸਾਥ ਦਿੱਤਾ ਸੀ। ਅੱਜ ਇਹਨਾਂ ਤਿੰਨਾਂ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। 

ਵਰਨਣਯੋਗ ਹੈ ਕਿ 14 ਅਪ੍ਰੈਲ 2026 ਨੂੰ ਪਾਇਲ ਦੀ ਦਾਣਾ ਮੰਡੀ ਵਿੱਚ ਇੱਕ ਆੜਤੀ ਦੀ ਦੁਕਾਨ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਕੇ ਦਹਿਸ਼ਤ ਫੈਲਾ ਦਿੱਤੀ ਗਈ ਸੀ। ਪੁਲਸ ਨੇ ਤੁਰੰਤ ਮਾਮਲਾ ਦਰਜ ਕਰ ਕੇ ਖਾਸ ਟੀਮਾਂ ਬਣਾਈਆਂ। ਜਾਂਚ ਦੌਰਾਨ ਉਮੇਸ਼ ਕੁਮਾਰ ਉਰਫ ਛਾਗਾ ਨੂੰ ਕਾਬੂ ਕੀਤਾ ਗਿਆ, ਜਿਸ ਨੇ ਆਪਣੇ ਸਾਥੀ ਗੌਰਵ ਉਰਫ ਗੋਲਾ ਨਾਲ ਮਿਲ ਕੇ ਵਾਰਦਾਤ ਕਰਨ ਦੀ ਗੱਲ ਕਬੂਲੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਗਿਰੋਹ ਨੂੰ ਵਿਦੇਸ਼ ਵਿੱਚ ਬੈਠੇ ਸ਼ਗਨਪ੍ਰੀਤ ਸਿੰਘ ਅਤੇ ਉਸਦਾ ਭਰਾ ਜਗਪ੍ਰੀਤ ਸਿੰਘ ਚਲਾ ਰਹੇ ਸਨ। ਗੈਂਗਸਟਰ ਡੋਨੀ ਬੱਲ ਤੋਂ ਫੋਨ ਕਰਵਾ ਕੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਅਤੇ ਫਿਰੌਤੀ ਮੰਗੀ ਜਾਂਦੀ ਸੀ। ਇਸ ਕੇਸ 'ਚ ਪੁਲਸ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਵਾਰਦਾਤ ਤੋਂ ਪਹਿਲਾਂ ਮੁਲਜ਼ਮਾਂ ਵੱਲੋਂ ਰੇਕੀ ਕਰ ਕੇ ਯੋਜਨਾ ਬਣਾਈ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News