ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀ ਗ੍ਰਿਫ਼ਤਾਰ
Friday, Jul 31, 2026 - 02:38 PM (IST)
ਜਲਾਲਾਬਾਦ (ਬੰਟੀ ਦਹੂਜਾ)-ਥਾਣਾ ਵੈਰੋਕੇ ਪੁਲਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਸ਼ਮੀਰ ਲਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਸਬੰਧੀ ਪਿੰਡ ਤਾਰੇਵਾਲਾ ਪੁੱਜੇ ਸਨ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਲਬਖ਼ਸ਼ ਪੁੱਤਰ ਰਸ਼ਪਾਲ ਸਿੰਘ ਵਾਸੀ ਚੱਕ ਪਾਲੀਵਾਲਾ, ਅਕਾਸ਼ਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਮੀਨਿਆ ਵਾਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਸੁਰਜੀਤ ਸਿੰਘ ਵਾਸੀ ਕਾਠਗੜ ਜੋ ਚੋਰੀ ਕਰਨ ਦੇ ਆਦੀ ਹਨ, ਅੱਜ ਚੋਰੀ ਕੀਤਾ ਮੋਟਰਸਾਈਕਲ ਵੇਚਣ ਦੀ ਫਿਰਾਕ ਵਿੱਚ ਹਨ। ਪੁਲਸ ਪਾਰਟੀ ਨੇ ਪੁਲ ਸੇਮਨਾਲਾ ਤਾਰੇਵਾਲਾ 'ਤੇ ਰੇਡ ਕਰਕੇ ਉਕਤ ਵਿਅਕਤੀਆਂ ਨੂੰ 1 ਮੋਟਰਸਾਈਕਲ ਮਾਰਕਾ ਡੀਲਕਸ ਸਮੇਤ ਕਾਬੂ ਕੀਤਾ। ਜਿਨ੍ਹਾਂ ਖ਼ਿਲਾਫ਼ ਧਾਰਾ 303(2) ਬੀ. ਐੱਨ. ਐੱਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
