ਚੋਰੀ ਦੇ 25 ਮੋਟਰਸਾਈਕਲਾਂ ਸਣੇ ਕਾਬੂ 3 ਵਿਅਕਤੀ 3 ਦਿਨ ਦੇ ਪੁਲਸ ਰਿਮਾਂਡ ’ਤੇ

05/14/2022 3:52:11 PM

ਅਬੋਹਰ (ਸੁਨੀਲ) : ਥਾਣਾ ਨੰ. 1 ਦੀ ਪੁਲਸ ਨੇ ਚੋਰੀ ਦੇ 25 ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਜਸਵਿੰਦਰ ਸਿੰਘ ਉਰਫ ਜੱਸੀ, ਨਿਰਮਲ ਸਿੰਘ ਉਰਫ ਨਿੰਮਾ, ਸੋਨੂੰ ਸਿੰਘ ਨੂੰ ਮਾਣਯੋਗ ਜੱਜ ਅਨੀਸ਼ ਗੋਇਲ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਵਰਣਨਯੋਗ ਹੈ ਕਿ ਸਹਾਇਕ ਸਬ-ਇੰਸਪੈਕਟਰ ਅਮਰੀਕ ਸਿੰਘ ਨੂੰ ਮੁੱਖਬਰ ਨੇ ਸੂਚਨਾ ਦਿੱਤੀ ਕਿ ਰਾਜੂ ਉਰਫ ਚਿੱਠੀ ਪੁੱਤਰ ਕਾਲਾ ਸਿੰਘ ਵਾਸੀ ਸਾਹਮਣੇ ਥਾਣਾ ਅਰਨੀਵਾਲਾ, ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਢਾਣੀ ਵਿਸ਼ਾਖਾ ਸਿੰਘ ਅਰਨੀਵਾਲਾ, ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਬਲਵਿੰਦਰ ਸਿੰਘ ਵਾਸੀ ਕੰਧਵਾਲਾ ਹਾਜਰ ਖਾ ਅਰਨੀਵਾਲਾ, ਸੋਨੂੰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੰਧਵਾਲਾ ਹਾਜਰ ਖਾ ਅਰਨੀਵਾਲਾ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਤੇ ਹੋਰ ਸਾਮਾਨ ਚੋਰੀ ਕਰਨ ਦੇ ਆਦੀ ਹਨ, ਜਿਹਡ਼ੇ ਅੱਜ ਵੀ ਸੀਡ ਫਾਰਮ ਵਲੋਂ ਅਬੋਹਰ ਨੂੰ ਆ ਰਹੇ ਹਨ।

ਇਹ ਵੀ ਪੜ੍ਹੋ : ਬਠਿੰਡਾ ਦੇ ਥਰਮਲ ਪਲਾਂਟ ’ਚ ਧਮਾਕਾ ਹੋਣ ਨਾਲ 2 ਯੂਨਿਟ ਹੋਏ ਬੰਦ, ਡੂੰਘਾ ਹੋ ਸਕਦੈ ਬਿਜਲੀ ਸੰਕਟ

ਪੁਲਸ ਨੇ ਸੀਡ ਫਾਰਮ ਪੱਕਾ ਲਿੰਕ ਰੋਡ ’ਤੇ ਨਾਕਾਬੰਦੀ ਕਰ ਕੇ ਜਸਵਿੰਦਰ ਸਿੰਘ, ਨਿਰਮਲ ਸਿੰਘ ਤੇ ਸੋਨੂੰ ਸਿੰਘ ਨੂੰ ਚੋਰੀ ਦੇ 25 ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਜਦਕਿ ਰਾਜੂ ਉਰਫ ਚਿਠੀ ਫਰਾਰ ਹੋਣ ’ਚ ਕਾਮਯਾਬ ਹੋ ਗਿਆ ਸੀ। ਪੁਲਸ ਨੇ ਸਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ : CM ਮਾਨ ਨੇ ਆਪਣੇ ਪਿਤਾ ਦੀ ਗਿਆਰ੍ਹਵੀਂ ਬਰਸੀ ਮੌਕੇ ਕੀਤਾ ਯਾਦ, ਕਿਹਾ- 'we miss you ‘ਮਾਸਟਰ ਜੀ’

 


Meenakshi

News Editor

Related News