ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

Thursday, Nov 16, 2023 - 05:37 PM (IST)

ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

ਬਰਨਾਲਾ (ਪੁਨੀਤ)- ਬਰਨਾਲਾ ਦੀ ਤਹਿਸੀਲ ਤਪਾ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। 
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਰਹਿਣ ਵਾਲੇ 3 ਵਿਦਿਆਰਥੀ ਦੇਰ ਰਾਤ ਤਪਾ ਮੰਡੀ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਮੋਟਰਸਾਈਕਲ 'ਤੇ ਪਿੰਡ ਘੁੰਨਸ ਜਾ ਰਹੇ। 

PunjabKesari

ਇਸੇ ਦੌਰਾਨ ਸਕੂਲੀ ਵਿਦਿਆਰਥੀ ਦੀ ਅਚਾਨਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ 'ਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਮਗਰੋਂ ਇਲਾਜ ਲਈ ਤਪਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਵਿਦਿਆਰਥੀ ਨੂੰ ਬਠਿੰਡਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ:  ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ

PunjabKesari

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿੰਡ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਮ੍ਰਿਤਕ ਨੌਜਵਾਨਾਂ ਵਿੱਚ ਪਿੰਡ ਘੁੰਨਸ ਦੇ ਦੋ ਅੰਮ੍ਰਿਤਧਾਰੀ ਵਿਦਿਆਰਥੀ ਅਤੇ ਇਕ ਵਿਦਿਆਰਥੀ ਤਹਿਸੀਲ ਤਪਾ ਦਾ ਰਹਿਣ ਵਾਲਾ ਸੀ। 

PunjabKesari

ਇਹ ਵੀ ਪੜ੍ਹੋ:  ਘੱਟ ਸੌਣ ਵਾਲਿਆਂ ਨੂੰ ਸ਼ੂਗਰ ਦਾ ਵਧੇਰੇ ਖ਼ਤਰਾ, ਸਰਵੇਖਣ ਦੌਰਾਨ ਸਾਹਮਣੇ ਆਏ ਹੈਰਾਨੀਜਨਕ ਅੰਕੜੇ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News