ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਫੈਕਟਰੀ ਵਰਕਰ ਦੀ ਕੀਤੀ ਕੁੱਟਮਾਰ
Sunday, May 11, 2025 - 06:56 PM (IST)

ਲੁਧਿਆਣਾ (ਰਾਜ)- ਫੈਕਟਰੀ ਤੋਂ ਛੁੱਟੀ ਕਰਕੇ ਘਰ ਜਾ ਰਹੇ ਵਰਕਰ ਨੂੰ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਦਾ ਮੋਬਾਇਲ, ਕੈਸ਼ ਅਤੇ ਹੋਰ ਸਮਾਨ ਲੁੱਟ ਲਿਆ। ਪੀੜਤ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ। ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਹੋ ਗਈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਬ੍ਰਿਜੇਸ਼ ਕੁਮਾਰ ਦੀ ਸ਼ਿਕਾਇਤ ਤੇ ਮੁਲਜ਼ਮ ਲਖਨ ਕੁਮਾਰ, ਜੈਦੀਪ ਸ਼ਰਮਾ ਅਤੇ ਗਗਨ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ (ਵੀਡੀਓ)
ਪੁਲਸ ਸ਼ਿਕਾਇਤ ਵਿੱਚ ਬ੍ਰਿਜੇਸ਼ ਕੁਮਾਰ ਨੇ ਕਿਹਾ ਕਿ ਉਹ ਫੈਕਟਰੀ ਵਿੱਚ ਕੰਮ ਕਰਦਾ ਹੈ। ਉਹ ਦੇਰ ਸ਼ਾਮ ਛੁੱਟੀ ਤੋਂ ਬਾਅਦ ਘਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਫੇਜ਼-8 ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਦੀ ਮਦਦ ਮੁਲਜ਼ਮਾਂ ਨੇ ਉਸਦਾ ਮੋਬਾਇਲ ਅਤੇ ਨਕਦੀ ਲੁੱਟ ਲਈ। ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਇਸ ਦੌਰਾਨ, ਸ਼ਿਕਾਇਤ ਮਿਲਣ ਤੋਂ ਬਾਅਦ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ। ਮੁਲਜ਼ਮ ਲਖਨ, ਜੈਦੀਪ ਅਤੇ ਗਗਨ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋਕਿ ਜਲਦ ਪੁਲਸ ਇਸ ਦਾ ਖ਼ੁਲਾਸਾ ਕਰੇਗੀ।
ਇਹ ਵੀ ਪੜ੍ਹੋ: ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e