ਦਿੱਲੀ: ਟਿੱਕਰੀ ਬਾਰਡਰ ’ਤੇ ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਸਾਂਝਾ ਲੰਗਰ ਲਗਾ ਭਾਈਚਾਰਕ ਸਾਂਝ ਦਾ ਦਿੱਤਾ ਸਬੂਤ

01/01/2021 12:28:24 PM

ਜੀਰਾ (ਗੁਰਮੇਲ ਸੇਖਵਾਂ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ਦੀਆਂ ਕਿਸਾਨ ਮਜਦੂਰ ਜੱਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰ ’ਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਗਿਆ ਹੈ। ਦਿੱਲੀ ਦੇ ਟਿੱਕਰੀ ਬਾਰਡਰ ’ਤੇ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਲੰਗਰ ਲਗਾ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ। 

ਇਸ ਜਾਣਕਾਰੀ ਦਿੰਦੇ ਸਬ-ਡਵੀਜਨ ਜੀਰਾ ਤੋਂ ਕਿਸਾਨ ਆਗੂ ਦਰਸ਼ਨ ਸਿੰਘ ਪ੍ਰਧਾਨ, ਜਸਵੀਰ ਸਿੰਘ ਮੀਹਾਂ ਸਿੰਘ ਵਾਲਾ, ਲਖਵਿੰਦਰ ਸਿੰਘ ਭੂਨਾ (ਹਰਿਆਣਾ) ਕੁਲਵਿੰਦਰ ਸਿੰਘ, ਗੁਰਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਹਰਿਆਣਾ ਦੇ ਕਿਸਾਨਾਂ ਵਲੋਂ ਆਨਾਨਾਸ ਦਾ ਸਾਂਝੇ ਤੌਰ ’ਤੇ ਲੰਗਰ ਲਗਾਇਆ ਗਿਆ ਹੈ ਤੇ ਕੇਰਲਾ ਤੋਂ ਵੱਡੀ ਮਾਤਰਾ ਵਿਚ ਅਨਾਨਾਸ ਸਪਲਾਈ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਥੇ ਹਰ ਇਕ ਚੀਜ਼ ਲੰਗਰ ਦੇ ਰੂਪ ਵਿਚ ਮੌਜੂਦ ਹੈ ਤੇ ਕਿਸੇ ਕਿਸਮ ਦੀ ਕਮੀ ਪੇਸ਼ੀ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਆਪਣੇ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਵਾਪਸ ਨਹੀ ਲੈ ਲੈਂਦੀ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਤੇ ਅਸੀਂ ਜਿੱਤ ਕੇ ਹੀ ਵਾਪਸ ਮੁੜਾਂਗੇ, ਚਾਹੇ ਸਾਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਇਸ ਮੌਕੇ ਸਾਗਰ ਭੱਟੀ, ਸਾਗਰ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ, ਗੋਰਾ ਆਦਿ ਮੋਜੂਦ ਸਨ। 


Shyna

Content Editor

Related News