ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਦੀ ਵਿਗੜੀ ਹਾਲਤ
Thursday, Mar 25, 2021 - 12:09 PM (IST)
ਰਾਮਪੁਰਾ ਫੂਲ (ਤਰਸੇਮ): ਟਿਕਰੀ ਬਾਰਡਰ ਤੋਂ ਰਾਮਪੁਰਾ ਫੂਲ ਵਾਪਸ ਪਰਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੂੰ ਅਚਾਨਕ ਪੇਟ ’ਚ ਹੋਈ ਤਕਲੀਫ ਕਾਰਨ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਉਣਾ ਪਿਆ ਹੈ, ਜਿੱਥੇ ਮਾਹਰ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ ਤੋਂ ਪਰਤਦਿਆਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਜ਼ਿਕਰਯੋਗ ਹੈ ਕਿ ਉਕਤ ਸੂਬਾ ਆਗੂ ਗੁਰਦੀਪ ਸਿੰਘ ਰਾਮਪੁਰਾ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਅੰਦੋਲਨ ’ਚ ਸਰਗਰਮ ਰੋਲ ਅਦਾ ਕਰਦੇ ਆ ਰਹੇ ਹਨ ਅਤੇ ਬੀਤੇ ਤਿੰਨ ਮਹੀਨਿਆਂ ਤੋਂ ਉਹ ਟਿਕਰੀ ਬਾਰਡਰ ਦਿੱਲੀ ਵਿਖੇ ਆਗੂ ਰੋਲ ਨਿਭਾਅ ਰਹੇ ਹਨ। ਇਸੇ ਦੌਰਾਨ ਪੇਟ ’ਚ ਦਰਦ ਦੀ ਤਕਲੀਫ ਹੋਣ ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਲੀਡਰਸ਼ਿਪ ਵਲੋਂ ਦਿੱਤੇ ਮਸ਼ਵਰੇ ਅਨੁਸਾਰ ਇਲਾਜ ਲਈ ਆਪਣੇ ਪਿੰਡ ਰਾਮਪੁਰਾ ਵਿਖੇ ਆ ਗਏ। ਜਿਨ੍ਹਾਂ ਨੂੰ ਮੁੱਢਲੇ ਇਲਾਜ ਲਈ ਪਹਿਲਾਂ ਸਥਾਨਕ ਸ਼ਹਿਰ ਦੇ ਅਪੈਕਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਸਿਹਤ ’ਚ ਸੁਧਾਰ ਨਾ ਹੋਣ ਕਾਰਨ ਬੀਤੀ ਰਾਤ ਉਨ੍ਹਾਂ ਨੂੰ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਉਣਾ ਪਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਫਾਈਵ ਸਟਾਰ ਹੋਟਲ ਵਰਗੀਆਂ ਸਹੂਲਤਾਂ ਵਾਲੀ ਟਰਾਲੀ ਲੈ ਕੇ ਦਿੱਲੀ ਬਾਰਡਰ ’ਤੇ ਪਹੁੰਚਿਆ ਕੋਟਕਪੂਰਾ ਦਾ ਕਿਸਾਨ