ਟਿਵਾਣਾ ਕਲਾਂ ''ਚ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ਰਾਰਤੀ ਅਨਸਰਾਂ ਨੇ ਤੋੜੇ ਸ਼ੀਸ਼ੇ

Tuesday, Sep 01, 2020 - 11:13 AM (IST)

ਟਿਵਾਣਾ ਕਲਾਂ ''ਚ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ਰਾਰਤੀ ਅਨਸਰਾਂ ਨੇ ਤੋੜੇ ਸ਼ੀਸ਼ੇ

ਜਲਾਲਾਬਾਦ (ਜਤਿੰਦਰ, ਨਿਖੰਜ): ਥਾਣਾ ਸਿਟੀ ਜਲਾਲਾਬਾਦ ਦੀ ਹਦੂਦ ਅੰਦਰ ਪੈਂਦੇ ਪਿੰਡ ਟਿਵਾਣਾ ਕਲਾਂ 'ਚ ਬੀਤੀ ਰਾਤ ਨੂੰ ਪਿੰਡ ਦੇ ਮੌਜੂਦਾ ਪੰਚ ਦੇ ਘਰ ਬਾਹਰ ਖੜ੍ਹੀ ਕਾਰ ਦੇ ਸ਼ਰਾਰਤੀ ਅਨਸਰਾਂ ਵਲੋਂ ਸ਼ੀਸ਼ੇ ਤੋੜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸਦੀ ਸੂਚਨਾ ਪੀੜਤ ਵਿਅਕਤੀ ਵਲੋਂ ਸਬੰਧਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੂੰ ਲਿਖਤੀ ਸ਼ਿਕਾਇਤੀ ਦੇ ਜਾਣੂ ਕਰਵਾਇਆ ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਿੰਡ ਟਿਵਾਣਾ ਕਲਾਂ ਦੇ ਮੌਜੂਦਾ ਪੰਚ ਅਮਰਜੀਤ ਸਿੰਘ ਪੁੱਤਰ ਦਲੀਪ ਸਿੰਘ ਨੇ ਦੱਸਿਆ 30-31 ਅਗਸਤ ਦੀ ਰਾਤ ਨੂੰ ਮੈਂ ਹਰ ਰੋਜ਼ ਦੀ ਤਰ੍ਹਾਂ ਆਪਣੀ ਕਾਰ ਆਪਣੇ ਘਰ ਦੇ ਬਾਹਰ ਖੜ੍ਹੀ ਕਰੇ ਸੌ ਗਿਆ ਸੀ। ਉਸਨੇ ਕਿਹਾ ਕਿ ਜਦੋਂ ਉਹ ਅਗਲੀ ਸਵੇਰ ਨੂੰ ਘਰ ਦੇ ਬਾਹਰ ਨਿਕਲਿਆ ਤਾਂ ਦੇਖਿਆ ਕਿ ਉਸਦੀ ਕਾਰ ਦੇ ਸ਼ੀਸੇ ਟੁੱਟੇ ਹੋਏ ਸਨ ਅਤੇ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ. ਅਮਰਿੰਦਰ ਸਿੰਘ ਭੰਡਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਪਿੰਡ ਦੇ ਮੌਜੂਦਾ ਪੰਚ ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਜਿਸਦੀ ਤਫਤੀਸ਼ ਜਾਰੀ ਹੈ।


author

Shyna

Content Editor

Related News