ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
Sunday, Feb 09, 2025 - 05:11 AM (IST)
![ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ](https://static.jagbani.com/multimedia/2024_4image_02_44_571806575liquorshops.jpg)
ਲਾਡੋਵਾਲ (ਰਵੀ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੁਧਿਆਣਾ ਵਿਚ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਸਬੰਧੀ ਸਤਿਗੁਰੂ ਰਵਿਦਾਸ ਧਰਮ ਸਮਾਜ ਰਜਿ. ਸਰਧਸ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਪ੍ਰਧਾਨ ਅਨੰਦ ਕਿਸ਼ੋਰ ਦੇ ਨਿਰਦੇਸ਼ਾਂ ਅਨੁਸਾਰ ਬਲਵਿੰਦਰ ਬਿੱਟਾ, ਵਿਜੇ ਝੰਲੀ, ਗੁਰਪ੍ਰੀਤ ਲਾਲੀ, ਹਰਜਿੰਦਰ ਸੁਜਾਤਵਾਲਾ, ਦੀਪਕ ਸਾਂਪਲਾ ਦੀ ਅਗਵਾਈ ਵਿਚ ਲੁਧਿਆਣਾ ਦੇ ਅਡਿਸ਼ਨਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਚੁੱਕਿਆ ਅਹਿਮ ਕਦਮ ; ਐਕਸ ਗ੍ਰੇਸ਼ੀਆ ਰਾਸ਼ੀ ਕੀਤੀ Double
ਇਸ ਮੌਕੇ ਬਿੱਟਾ ਨੇ ਕਿਹਾ ਕਿ 11 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ 'ਤੇ 12 ਫਰਵਰੀ ਨੂੰ ਵੱਡੇ ਪੱਧਰ 'ਤੇ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਇਸ ਲਈ ਸਾਡੀ ਮੰਗ ਹੈ ਕਿ ਇਸ ਦਿਨ ਦੀ ਮਹੱਤਤਾ ਨੂੰ ਦੇਖਦੇ ਹੋਏ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਸ ਮੌਕੇ ਪ੍ਰਧਾਨ ਬਲਵਿੰਦਰ ਜੱਸੀ, ਬਲਦੇਵ ਸਿੰਘ, ਪ੍ਰਦੀਪ ਕੁਮਾਰ, ਬਲਜੀਤ ਕੁਮਾਰ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ DGP ਦੀ ਸਖ਼ਤ ਕਾਰਵਾਈ ਦੀ ਤਿਆਰੀ ; SIT ਦਾ ਕੀਤਾ ਗਠਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e