ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇਣ ਲਈ ਡੀ. ਸੀ. ਨੂੰ ਮੰਗ ਪੱਤਰ

09/30/2020 7:32:56 PM

ਬੁਢਲਾਡਾ,(ਬਾਂਸਲ)- ਸਾਉਣੀ ਦੀ ਫਸਲ ਜੀਰੀ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਪ੍ਰਤੀ ਏਕੜ 5 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਲਈ ਭਾਰਤੀ ਕਾਂਗਰਸ ਕਿਸਾਨ ਸੰਗਠਨ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਸਾਬਕਾ ਪ੍ਰਧਾਨ ਡਾ ਮਨੋਜ਼ ਮੰਜੂ ਬਾਂਸਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸੰਬੰਧੀ ਅੱਜ ਜਾਣਕਾਰੀ ਦਿੰਦਿਆਂ ਸੰਗਠਨ ਦੇ ਸੂਬਾ ਜਰਨਲ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਇੰਚਾਰਜ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਜ਼ਿਲ੍ਹਿਆ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਜਿਸ ਅਧੀਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਜੀਰੀ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ 150 ਰੁਪਏ ਪ੍ਰਤੀ ਕੁਵੰਟਲ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਦੇ ਦਿੱਤੀ ਜਾਵੇ ਤਾਂ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ। ਇਸ ਮੌਕੇ 'ਤੇ ਡਾ ਮਨੋਜ਼ ਮੰਜੂ ਬਾਸਲ ਨੇ ਕਿਹਾ ਕਿ ਭਾਰਤੀ ਕਾਂਗਰਸ ਕਿਸਾਨ ਸੰਗਠਨ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਮਚਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਦੇ ਗਏ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਭਾਰਤੀ ਕਿਸਾਨ ਕਾਂਗਰਸ ਸੰਗਠਨ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਮਬੰਦ ਕਰੇਗਾ। 
 


Bharat Thapa

Content Editor

Related News