ਸਹੁਰਿਆਂ ਨੇ ਨੂੰਹ ''ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ''ਤਾ ਤਾਲਾ

Sunday, Apr 05, 2026 - 04:51 PM (IST)

ਸਹੁਰਿਆਂ ਨੇ ਨੂੰਹ ''ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ''ਤਾ ਤਾਲਾ

ਲੁਧਿਆਣਾ (ਰਾਜ) : ਲੁਧਿਆਣਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਦੀ ਸ਼ਿਕਾਇਤ 'ਤੇ ਪੁਲਸ ਨੇ ਉਸ ਦੇ ਸਹੁਰਾ ਪੱਖ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਸਹੁਰਿਆਂ ਨੇ ਨਾ ਸਿਰਫ ਪੀੜਤਾ ਦਾ ਇਸਤਰੀ ਧਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਖੁਰਦ-ਬੁਰਦ ਕਰ ਦਿੱਤਾ, ਸਗੋਂ ਉਸ ਦੇ ਹਿੱਸੇ ਦੇ ਘਰ 'ਤੇ ਤਾਲੇ ਜੜ ਕੇ ਨਾਜਾਇਜ਼ ਕਬਜ਼ਾ ਵੀ ਕਰ ਲਿਆ। 

ਥਾਣਾ ਸਰਾਭਾ ਨਗਰ ਵਿੱਚ ਪੀੜਤਾ ਦੀਕਸ਼ਿਤਾ ਗੁਪਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਧਰੁਵ ਗੁਪਤਾ, ਵਿਪਿਨ ਗੁਪਤਾ, ਮਧੂ, ਸ਼ਿਵਾਨੀ ਗੁਪਤਾ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਦੇ ਹਿੱਸੇ ਦਾ ਸਾਰਾ ਸਾਮਾਨ ਅਤੇ ਇਸਤਰੀ ਧਨ ਚੋਰੀ ਕਰ ਲਿਆ। ਜਦੋਂ ਉਸਨੇ ਵਿਰੋਧ ਕੀਤਾ ਤਾਂ ਉਸ ਨੂੰ ਗਾਲ੍ਹਾਂ ਕੱਢੀਆਂ ਗਈਆਂ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ। 

ਇਹ ਵੀ ਪੜ੍ਹੋ- ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ

ਮੁਲਜ਼ਮਾਂ ਨੇ ਪੀੜਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਉਸ ਦੇ ਕਮਰਿਆਂ 'ਤੇ ਤਾਲੇ ਲਗਾ ਦਿੱਤੇ। ਪੁਲਸ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਸਤਰੀ ਧਨ ਦੀ ਰਿਕਵਰੀ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾਵੇਗੀ। ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਅਤੇ ਮਹਿਲਾ ਉਤਪੀੜਨ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News