ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਕੇ ''ਤੇ ਹੋਈ ਮੌਤ
Friday, May 03, 2024 - 02:39 PM (IST)
ਫਿਰੋਜ਼ਪੁਰ (ਸਨੀ ਚੋਪੜਾ) - ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਸੜਕੀ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬਖਸ਼ ਸਿੰਘ ਵਾਸੀ ਬੁੱਟਰ ਵਜੋਂ ਹੋਈ ਹੈ, ਜੋ ਸੈਲਰ ਵਿਚ ਮਿਹਨਤ ਮਜ਼ਦੂਰੀ ਕਰਦਾ ਸੀ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਯੁਵਰਾਜ ਸਿੰਘ ਨੇ ਦੱਸਿਆ ਕਿ ਗੁਰਬਖਸ਼ ਸਿੰਘ ਸੈਲਰ ਵਿੱਚ ਮਿਹਨਤ ਮਜ਼ਦੂਰੀ ਕਰਦਾ ਸੀ। ਰਾਤ ਨੂੰ ਉਹ ਆਪਣਾ ਕੰਮ ਖ਼ਤਮ ਕਰਕੇ ਰਿਸ਼ਤੇਦਾਰਾਂ ਕੋਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਸਰੂਪੇ ਵਾਲਾ ਵਿਖੇ ਇੱਕ ਟਰੈਕਟਰ-ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਬਖਸ਼ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਪੀੜਤ ਨੇ ਇਹ ਵੀ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਦੇਣ 'ਤੇ ਪੁਲਸ ਸਵੇਰ ਦੇ 10 ਵਜੇ ਤੱਕ ਨਹੀ ਪੁੱਜੀ। ਕਾਰਵਾਈ ਕਰਨ ਤੋਂ ਵੀ ਪੁਲਸ ਆਨਾਕਾਣੀ ਕਰ ਰਹੀ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8