ਧਰਮਕੋਟ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਕੱਢੀ ਟਰੈਕਟਰ ਪਰੇਡ

01/26/2021 2:17:48 PM

ਧਰਮਕੋਟ(ਸਤੀਸ਼)-ਗਣਤੰਤਰ ਦਿਵਸ 'ਤੇ ਅੱਜ  ਕਿਸਾਨਾਂ ਵੱਲੋਂ ਟਰੈਕਟਰ, 'ਤੇ ਸ਼ਾਂਤੀਪੂਰਨ ਟਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਾਂਤਮਈ ਢੰਗ ਨਾਲ ਟਰੈਕਟਰ ਪਰੇਡ ਕੱਢਦੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। 

PunjabKesari

ਕਿਸਾਨਾਂ ਨੇ ਅੰਦੋਲਨ ਲਈ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਆਪਣੇ ਬਣਾਏ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਸਾਰੇ ਟਰੈਕਟਰਾਂ, ’ਤੇ ਕਿਸਾਨਾਂ ਨੇ ਕਿਸਾਨੀ ਅੰਦੋਲਨ ਦੇ ਝੰਡੇ ਲਗਾਏ ਹੋਏ ਸਨ।ਗੁਰਦੁਆਰਾ ਬਾਬਾ ਪੂਰਨ ਸਿੰਘ ਤੋਂ ਚੱਲਿਆ ਇਹ ਟਰੈਕਟਰ ਮਾਰਕੀਟ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੀਨ ਹੋ ਕੇ ਲੰਘਿਆ। ਕਿਸਾਨਾਂ ਦੇ ਨਾਲ-ਨਾਲ ਇਸ ਟਰੈਕਟਰ ਪਰੇਡ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਸੀ। 


Aarti dhillon

Content Editor

Related News