ਵਿਗਡ਼ੀ ਟ੍ਰੈਫਿਕ ਵਿਵਸਥਾ ਨੂੰ ਦਰੁੱਸਤ ਕਰਨ ਲਈ ਐੱਸ. ਐੱਸ. ਪੀ. ਸਡ਼ਕਾਂ ’ਤੇ ਉੱਤਰੇ

Saturday, Jan 12, 2019 - 03:20 AM (IST)

ਵਿਗਡ਼ੀ ਟ੍ਰੈਫਿਕ ਵਿਵਸਥਾ ਨੂੰ ਦਰੁੱਸਤ ਕਰਨ ਲਈ ਐੱਸ. ਐੱਸ. ਪੀ. ਸਡ਼ਕਾਂ ’ਤੇ ਉੱਤਰੇ

ਬਠਿੰਡਾ, (ਵਰਮਾ)- ਲਗਾਤਾਰ ਵੱਧ ਰਹੀ ਵਾਹਨਾਂ ਦੀ ਗਿਣਤੀ ਅਤੇ ਸਡ਼ਕਾਂ ’ਤੇ ਲੱਗਣ ਵਾਲੇ ਜਾਮ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਟ੍ਰੈਫਿਕ ਪੁਲਸ ਅਧਿਕਾਰੀਆਂ ਨਾਲ ਬਾਜ਼ਾਰਾਂ ਦੇ ਚੱਕਰ ਲਾਏ। ਉਨ੍ਹਾਂ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ, ਪੀਲੀ ਲਾਈਨ ਦੇ ਬਾਹਰ ਲੱਗੇ ਵਾਹਨਾਂ ਨੂੰ ਹਟਾਉਣ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐੱਸ. ਪੀ. ਸਿਟੀ ਗੁਰਮੀਤ ਸਿੰਘ, ਟ੍ਰੈਫਿਕ ਇੰਚਾਰਜ ਜਗਤਾਰ ਸਿੰਘ ਤੋਂ ਇਲਾਵਾ ਕਈ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਐੱਸ. ਐੱਸ. ਪੀ. ਨੂੰ ਟ੍ਰੈਫਿਕ ਸਮੱਸਿਆ ਸਬੰਧੀ ਜਾਣਕਾਰੀ ਹਾਸਲ ਕਰਵਾਈ। ਡਾ. ਨਾਨਕ ਸਿੰਘ ਖੁਦ ਸਡ਼ਕਾਂ ’ਤੇ ਘੁੰਮਦੇ ਨਜ਼ਰ ਆਏ ਤੇ ਉਨ੍ਹਾਂ ਅਧਿਕਾਰੀਆਂ ਨਾਲ ਵਿਚਾਰਾਂ ਵੀ ਕੀਤੀਆਂ ਤੇ ਨਿਰਦੇਸ਼ ਜਾਰੀ ਕੀਤੇ। ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿਚ ਟ੍ਰੈਫਿਕ ਨੂੰ ਲੈ ਕੇ ਪੁਲਸ ਸਖ਼ਤੀ ਕਰੇਗੀ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋਣਗੀਆਂ।


author

KamalJeet Singh

Content Editor

Related News