18 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਕਚਹਿਰੀ ਚੌਂਕ ਪੁਲ਼ ''ਤੇ ਦੋ ਪਹੀਆ ਵਾਹਨਾਂ ਦੀ ਆਵਾਜਾਈ

Thursday, Oct 16, 2025 - 06:36 PM (IST)

18 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਕਚਹਿਰੀ ਚੌਂਕ ਪੁਲ਼ ''ਤੇ ਦੋ ਪਹੀਆ ਵਾਹਨਾਂ ਦੀ ਆਵਾਜਾਈ

ਬਰਨਾਲਾ: ਕਚਹਿਰੀ ਚੌਂਕ-ਬਾਜਾਖਾਨਾ ਰੋਡ ਫਲਾਈਓਵਰ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਨੂੰ ਮੁਰੰਮਤ ਲਈ ਬੰਦ ਕਰ ਦਿੱਤਾ ਗਿਆ ਸੀ। ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। 30 ਅਕਤੂਬਰ ਤੋਂ ਕਾਰ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਲਈ ਖੋਲ ਦਿੱਤਾ ਜਾਵੇਗਾ।

 


author

Anmol Tagra

Content Editor

Related News