ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

Monday, Jun 08, 2026 - 10:14 PM (IST)

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਵਿੱਚ ਡਿਊਟੀ ਨਿਭਾ ਰਹੇ ਇੱਕ ਟ੍ਰੈਫਿਕ ਪੁਲਸ ਦੇ ਏਐੱਸਆਈ ਨਾਲ ਕੁੱਟਮਾਰ ਕਰਨ, ਉਸ ਦੀ ਵਰਦੀ ਪਾੜਨ ਅਤੇ ਚਲਾਨ ਕੱਟਣ ਵਾਲੀ ਮਸ਼ੀਨ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਥਾਣਾ ਸਿਟੀ ਖਰੜ ਪੁਲਸ ਨੇ ਇੱਕ ਨਾਮਜ਼ਦ ਅਤੇ 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਘਟਨਾ ਦੌਰਾਨ ਇੱਕ ਮੁਲਜ਼ਮ ਨੂੰ ਕਾਬੂ ਵੀ ਕਰ ਲਿਆ। 

PunjabKesari

ਪੁਲਸ ਨੂੰ ਦਿੱਤੇ ਬਿਆਨ ਵਿੱਚ ਟ੍ਰੈਫਿਕ ਪੁਲਸ 'ਚ ਤਾਇਨਾਤ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਨਿੱਝਰ ਚੌਕ, ਖਰੜ ਵਿਖੇ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੇ ਮੋਟਰਸਾਈਕਲ ਨੰਬਰ CH01CU8197 ਦੇ ਚਾਲਕ ਨੇ ਹੈਲਮੈਟ ਨਹੀਂ ਪਾਇਆ ਹੋਇਆ ਸੀ। ਜਦੋਂ ਉਸ ਨੂੰ ਰੋਕ ਕੇ ਵਾਹਨ ਦੇ ਕਾਗਜ਼ਾਤ ਅਤੇ ਡਰਾਈਵਿੰਗ ਲਾਇਸੈਂਸ ਮੰਗਿਆ ਗਿਆ ਤਾਂ ਉਹ ਕੋਈ ਦਸਤਾਵੇਜ਼ ਪੇਸ਼ ਨਾ ਕਰ ਸਕਿਆ, ਜਿਸ ਕਾਰਨ ਪੁਲਸ ਵੱਲੋਂ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ। ਕੁਝ ਸਮੇਂ ਬਾਅਦ ਉਕਤ ਮੋਟਰਸਾਈਕਲ ਚਾਲਕ ਇੱਕ ਆਟੋ ਰਾਹੀਂ 10 ਤੋਂ 12 ਹੋਰ ਵਿਅਕਤੀਆਂ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚਿਆ ਅਤੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਹਮਲਾਵਰਾਂ ਨੇ ਏਐੱਸਆਈ ਗੁਰਮੇਲ ਸਿੰਘ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ, ਖਿੱਚਧੂਹ ਦੌਰਾਨ ਵਰਦੀ ਵੀ ਪਾੜ ਦਿੱਤੀ ਅਤੇ ਚਲਾਨ ਕੱਟਣ ਵਾਲੀ ਮਸ਼ੀਨ ਖੋਹ ਕੇ ਫਰਾਰ ਹੋ ਗਏ। 

PunjabKesari

ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਦੀ ਮਦਦ ਨਾਲ ਇੱਕ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਦਵਿੰਦਰ ਸਿੰਘ ਪੁੱਤਰ ਬਾਲੇਸ਼ਵਰ, ਵਾਸੀ ਮਲੋਆ, ਚੰਡੀਗੜ੍ਹ ਵਜੋਂ ਦੱਸੀ। ਥਾਣਾ ਸਿਟੀ ਜੇ ਐੱਸਐੱਚਓ ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜਮ ਦਵਿੰਦਰ ਸਿੰਘ ਅਤੇ 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਫਰਾਰ ਹੋਏ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News