ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਵਾਹਨਾਂ ਨੂੰ ਲਾਏ ਰਿਫਲੈਕਟਰ

04/26/2018 12:29:32 PM

ਜਲਾਲਾਬਾਦ (ਸੇਤੀਆ, ਜਤਿੰਦਰ, ਨਿਖੰਜ, ਟੀਨੂੰ, ਦੀਪਕ, ਬਜਾਜ) - ਇੰਸਪੈਕਟਰ ਜਨਰਲ ਪੁਲਿਸ ਫਿਰੋਜ਼ਪੁਰ ਰੇਂਜ ਗੁਰਿੰਦਰ ਸਿੰਘ ਢਿੱਲੋ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਹਫਤਾ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਕੇਤਨ ਪਾਟਿਲ ਆਈ. ਪੀ. ਐੱਸ, ਐੱਸ. ਐੱਸ. ਪੀ. ਫਾਜ਼ਿਲਕਾ ਦੀਆਂ ਵਿਸ਼ੇਸ਼ ਹਿਦਾਇਤਾਂ 'ਤੇ ਐੱਸ. ਪੀ. ਡੀ. ਮੁਖਤਿਆਰ ਸਿੰਘ ਦੀ ਅਗੁਵਾਈ ਹੇਠ ਡੀ. ਐੱਸ. ਪੀ. ਅਮਰਜੀਤ ਸਿੰਘ, ਥਾਨਾ ਸਦਰ ਪ੍ਰਭਾਰੀ ਭੋਲਾ ਸਿੰਘ, ਟ੍ਰੈਫਿਕ ਇੰਚਾਰਜ ਕਸ਼ਮੀਰ ਸਿੰਘ ਅਤੇ ਏ. ਐੱਸ. ਆਈ. ਜਰਨੈਲ ਸਿੰਘ ਵੱਲੋਂ ਜਿੱਥੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ, ਉਥੇ ਹੀ ਕਣਕ ਦਾ ਸੀਜ਼ਨ ਹੋਣ ਕਾਰਣ ਵਾਹਨਾਂ ਤੇ ਰਿਫਲੈਕਟਰ ਲਗਾਏ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ 1000 ਦੇ ਕਰੀਬ ਵੱਖ-ਵੱਖ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ ਹਨ। ਸੀਜਨ ਦੌਰਾਨ ਸੜਕਾਂ 'ਤੇ ਵਾਹਨਾਂ ਦੀ ਸੰਖਿਆ ਕਾਫੀ ਵੱਧ ਗਈ ਹੈ ਅਤੇ ਇਨ੍ਹਾਂ ਦਿਨਾਂ ਵਿਚ ਰਾਤ ਸਮੇਂ ਹਾਦਸਾ ਹੋਣ ਦਾ ਡਰ ਰਹਿੰਦਾ ਹੈ। ਇਸ ਲਈ ਰਿਫਲੈਕਟਰ ਲਾਉਣ ਦੀ ਪ੍ਰਕ੍ਰਿਆ ਸ਼ੁਰੂ ਕਰਵਾਈ ਗਈ ਹੈ। ਇਸ ਤੋਂ ਇਲਾਵਾ ਟਰੈਕਟਰ ਟਰਾਲੀ ਅਤੇ ਕੈਂਟਰ ਯੂਨੀਅਨ ਅਤੇ ਟਰੱਕ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ।


Related News