ਟਰੇਨ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਦੀ ਮੌਤ

08/08/2019 3:48:57 PM

ਮੋਗਾ (ਵਿਪਨ)—ਮੋਗਾ 'ਚ ਟਰੇਨ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਰੇਲਵੇ ਫਾਟਕ ਬੰਦ ਹੋਣ ਦੇ ਬਾਵਜੂਦ ਵੀ ਆਪਣੀ ਰੇਹੜੀ ਕੱਢ ਰਿਹਾ ਸੀ ਕਿ ਅਚਾਨਕ ਦੂਜੇ ਪਾਸੇ ਤੋਂ ਟਰੇਨ ਆ ਗਈ ਅਤੇ ਬਜ਼ੁਰਗ ਟਰੇਨ ਦੇ ਹੇਠਾਂ ਆ ਗਿਆ, ਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਮੋਗਾ ਰੇਲਵੇ ਪੁਲਸ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ ਪੁੱਤਰ ਬੰਤਾ ਸਿੰਘ ਦੇ ਰੂਪ 'ਚ ਹੋਈ ਹੈ। ਰੇਲਵੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਦਰਬਾਰਾ ਸਿੰਘ ਫਾਟਕ ਦੇ ਹੇਠਾਂ ਨਿਕਲਣ ਲੱਗਾ ਸੀ ਅਤੇ ਟਰੇਨ ਦੀ ਲਪੇਟ 'ਚ ਆ ਗਿਆ।


Shyna

Content Editor

Related News