ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

Sunday, Mar 08, 2020 - 01:30 PM (IST)

ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ’ਚ ਫਰੀਦਕੋਟ ਤੋਂ ਫਿਰੋਜ਼ਪੁਰ ਵਾਲੇ ਪਾਸੇ ਤੋਂ ਆ ਰਹੀ ਰੇਲ ਪਾਵਰ ਦੇ ਹੇਠਾਂ ਆ ਜਾਣ ਕਾਰਨ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਏ.ਐੱਸ.ਆਈ.ਜੀ.ਆਰ.ਪੀ. ਭਜਨ ਲਾਲ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਦੇ ਸਬੰਧ ’ਚ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।  


author

rajwinder kaur

Content Editor

Related News