ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
Saturday, Jan 12, 2019 - 03:15 AM (IST)

ਬਠਿੰਡਾ, (ਜ.ਬ.)- ਰੇਲ ਗੱਡੀ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਪਟਿਆਲਾ ਫਾਟਕ ਨਜ਼ਦੀਕ ਦਿੱਲੀ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਬੁਰੀ ਤਰ੍ਹਾਂ ਕੁਚਲਿਆ ਗਿਆ। ਹਾਦਸੇ ਦੌਰਾਨ ਨੌਜਵਾਨ ਦੀਅਾਂ ਦੋਵੇਂ ਲੱਤਾਂ ਕੱਟੀਅਾਂ ਗਈਅਾਂ। ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ, ਅਰਜਨ ਕੁਮਾਰ ਮੌਕੇ ’ਤੇ ਪਹੁੰਚੇ ਤਾਂ ਨੌਜਵਾਨ ਦੀ ਹਾਲਤ ਬੇਹੱਦ ਦਰਦਨਾਕ ਸੀ। ਗੰਭੀਰ ਹਾਲਤ ਵਿਚ ਸੰਸਥਾ ਵਰਕਰਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਮੋਨੂੰ ਰਾਜਪੂਤ (19) ਵਾਸੀ ਬਠਿੰਡਾ ਵਜੋਂ ਹੋਈ। ਜੀ. ਆਰ. ਪੀ. ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਹੈ।