ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਣ ਮੌਤ

02/22/2020 7:05:34 PM

ਮਲੋਟ,(ਗੋਇਲ)- ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਣ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਅਜੈ ਕੁਮਾਰ ਅਤੇ ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਘਮੰਡੀ ਰਾਮ ਹਰ ਰੋਜ਼ ਸੈਰ ਲਈ ਜਾਂਦੇ ਸਨ। ਅੱਜ ਸਵੇਰੇ ਜਦ ਉਹ ਸੈਰ ਤੋਂ ਵਾਪਸ ਘਰ ਨਾ ਪੁੱਜੇ ਤਾਂ ਉਨ੍ਹਾਂ ਵੱਲੋਂ ਘਮੰਡੀ ਰਾਮ ਦੀ ਭਾਲ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਦੀ ਉਸ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਣ ਮੌਤ ਹੋ ਗਈ ਹੈ। ਰੇਲਵੇ ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਸਰਕਾਰੀ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Bharat Thapa

Content Editor

Related News