ਰੇਲਗੱਡੀ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ

07/03/2019 7:43:14 PM

ਸਾਹਨੇਵਾਲ,(ਹਨੀ ਚਾਠਲੀ): ਸਾਹਨੇਵਾਲ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 3 ਨੇੜੇ ਰੇਲਗੱਡੀ 'ਚੋਂ ਉਤਰਨ ਲੱਗੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਰੇਲਵੇ ਪੁਲਸ ਦੇ ਏ. ਐਸ. ਆਈ. ਅ੍ਰੰਮਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਹਨੇਵਾਲ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 3 ਦੇ ਨਜ਼ਦੀਕ ਦੀਆਂ ਰੇਲ ਲਾਈਨਾਂ 'ਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੌਕੇ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਦੀ ਉਮਰ 55-60 ਸਾਲ, ਜਿਸ ਨੇ ਦਾੜੀ ਤੇ ਸਿਰ ਦੇ ਵਾਲ ਕੱਟੇ ਹੋਏ ਸੀ ਤੇ ਉਸਨੇ ਚਿੱਟੇ ਰੰਗ ਦਾ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਸੀ। ਹਾਲਾਂਕਿ ਮ੍ਰਿਤਕ ਦੀ ਅਜੇ ਸ਼ਨਾਖਤ ਨਹੀਂ ਹੋ ਸਕੀ ਹੈ ।ਪੁਲਸ ਵਲੋਂ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਨੂੰ ਸ਼ਨਾਖਤ ਲਈ ਲੁਧਿਆਣਾ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ।


Related News