ਟਰਾਂਸਪੋਰਟ ਮੰਤਰੀ ਨੇ ਟਰੱਕ ਆਪ੍ਰੇਟਰਾਂ ਨਾਲ ਕੀਤੀ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਦਿਵਾਇਆ ਭਰੋਸਾ

Thursday, Feb 15, 2024 - 08:07 PM (IST)

ਟਰਾਂਸਪੋਰਟ ਮੰਤਰੀ ਨੇ ਟਰੱਕ ਆਪ੍ਰੇਟਰਾਂ ਨਾਲ ਕੀਤੀ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਦਿਵਾਇਆ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। 

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ। ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਤੇ ਕਰਨ ਜੌਹਰ ਦੀ ਮੰਗ ਕਾਰਨ ਵਿਗੜ ਰਹੀ ‘ਦਿ ਬੁੱਲ’! ਸ਼ੁਰੂ ਹੋਣ ਤੋਂ ਪਹਿਲਾਂ ਹੀ ਰੁਕੀ ਫ਼ਿਲਮ

ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News