ਮਾਨਸਿਕ ਤਣਾਅ ਕਾਰਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

07/23/2020 8:04:21 PM

ਲੁਧਿਆਣਾ, (ਰਿਸ਼ੀ)- ਥਾਣਾ ਡਵੀਜ਼ਨ ਨੰ. 8 ਦੇ ਇਲਾਕੇ ਨਿਊ ਕੁੰਦਨਪੁਰੀ ’ਚ ਇਕ 24 ਸਾਲਾ ਨੌਜਵਾਨ ਨੇ ਬੁੱਧਵਾਰ ਨੂੰ ਮਾਨਸਿਕ ਪ੍ਰੇਸ਼ਾਨੀ ਕਾਰਨ ਪੱਖੇ ਦੀ ਹੁੱਕ ਨਾਲ ਕੱਪੜੇ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ।

ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕਰ ਕੇ ਵੀਰਵਾਰ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਇਕਬਾਲ ਮੁਤਾਬਕ ਮ੍ਰਿਤਕ ਦੀ ਪਛਾਣ ਆਸ਼ੀਸ਼ ਕੁਮਾਰ (24) ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਯੂ. ਪੀ. ਦਾ ਰਹਿਣ ਵਾਲਾ ਸੀ ਅਤੇ 8 ਸਾਲ ਪਹਿਲਾਂ ਸ਼ਹਿਰ ’ਚ ਆਇਆ ਸੀ। ਆਸ਼ੀਸ਼ ਕੁੱਕ ਦਾ ਕੰਮ ਕਰਦਾ ਸੀ। ਬੁੱਧਵਾਰ ਸ਼ਾਮ ਲਗਭਗ 8 ਵਜੇ ਉਸ ਦੀ ਐਕਟਿਵਾ ਸੜਕ ਵਿਚਕਾਰ ਖੜ੍ਹੀ ਸੀ, ਜਦੋਂ ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਉਸ ਨੂੰ ਐਕਟਿਵਾ ਸਾਈਡ ’ਤੇ ਕਰਨ ਦਾ ਕਹਿਣ ਗਿਆ ਤਾਂ ਉਸ ਦੀ ਲਾਸ਼ ਹਵਾ ’ਚ ਲਟਕ ਰਹੀ ਸੀ, ਜਿਸ ਤੋਂ ਬਾਅਦ ਕੋਲ ਰਹਿੰਦੇ ਉਸ ਦੇ ਪਰਿਵਾਰ ਵਾਲਿਆਂ ਅਤੇ ਪੁਲਸ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ। ਪੁਲਸ ਮੁਤਾਬਕ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ।

Bharat Thapa

This news is Content Editor Bharat Thapa