2 ਭਰਾਵਾਂ ਦੀ ਕੁੱਟ-ਮਾਰ ਕਰਨ ਵਾਲੇ 15 ਵਿਅਕਤੀਆਂ ’ਤੇ ਮੁਕੱਦਮਾ ਦਰਜ
Monday, Oct 22, 2018 - 06:44 AM (IST)

ਜਲਾਲਾਬਾਦ, (ਬਜਾਜ, ਬੰਟੀ)– ਥਾਣਾ ਸਦਰ ਦੀ ਪੁਲਸ ਨੇ 2 ਸਕੇ ਭਰਾਵਾਂ ਦੀ ਕੁੱਟ-ਮਾਰ ਕਰਨ ਵਾਲੇ 8 ਵਿਅਕਤੀਆਂ ਸਮੇਤ 7 ਅਣਪਛਾਤਿਆਂ ’ਤੇ ਮੁਕੱਦਮਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਫੱਤੂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 19 ਅਕਤੂਬਰ ਨੂੰ ਉਹ ਆਪਣੇ ਭਰਾ ਦੇ ਨਾਲ ਰਾਤ ਕਰੀਬ ਸਾਢੇ 9 ਵਜੇ ਘਰ ’ਚ ਖਾਣਾ ਖਾ ਰਿਹਾ ਸੀ ਕਿ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ, ਮਨਜੀਤ ਸਿੰਘ ਪੁੱਤਰ ਜਸਵੰਤ ਸਿੰਘ, ਬਿੱਟੂ ਪੁੱਤਰ ਗੁਰਨਾਮ ਸਿੰਘ, ਗੁਰਮੇਜ ਸਿੰਘ ਪੁੱਤਰ ਹਰਨਾਮ ਸਿੰਘ, ਪੂਰਨ ਸਿੰਘ ਪੁੱਤਰ ਗੁਰਨਾਮ ਸਿੰਘ, ਅਜੈ ਕੁਮਾਰ ਉਰਫ ਗੱਗੀ ਪੁੱਤਰ ਪੂਰਨ ਸਿੰਘ, ਜਗਦੀਸ਼ ਸਿੰਘ ਪੁੱਤਰ ਹਰਨਾਮ ਸਿੰਘ ਵਾਸੀਆਨ ਫੱਤੂਵਾਲਾ, ਕਰਨ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਅਤੇ 7 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਕੇ ਉਨ੍ਹਾਂ ਦੋਵਾਂ ਦੀ ਕੁੱਟ-ਮਾਰ ਕੀਤੀ। ਪੁਲਸ ਨੇ ਉਕਤ ਦੋਸ਼ੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਹੈ।