ਅਜ਼ਾਦੀ ਦਿਹਾੜੇ ਮੌਕੇ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ

08/15/2021 11:08:06 AM

ਨਾਭਾ (ਰਾਹੁਲ ਖੁਰਾਣਾ): ਦੇਸ਼ ਭਰ ਵਿਚ 75ਵਾਂ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 75ਵੇਂ ਸੁਤੰਤਰਤਾ ਦਿਵਸ ਮੌਕੇ ਜਿੱਥੇ ਦੇਸ਼ ਵਾਸੀਆਂ ਵਿੱਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਵਿਰਾਸਤੀ ਸ਼ਹਿਰ ਨਾਭਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਸ਼ੈਂਟੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਤੇ ਤਿਰੰਗਾ ਝੰਡਾ ਫਹਿਰਾਇਆ ਗਿਆ। ਇਸ ਮੌਕੇ 'ਤੇ ਜਿੱਥੇ ਪੁਲਸ ਦੀਆਂ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ। ਉੱਥੇ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਾਰੇ ਹੀ ਕੌਂਸਲਰ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।

ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਨੇ ਸੁਤੰਤਰਤਾ ਦਿਵਸ 'ਤੇ ਸਾਰੇ ਹੀ ਦੇਸਵਾਸੀਆਂ ਅਤੇ ਨਾਭਾ ਵਾਸੀਆਂ ਨੂੰ ਵਧਾਈ ਦਿੱਤੀ। ਉੱਥੇ ਉਨ੍ਹਾਂ ਨੇ ਕਿਹਾ ਕਿ ਬੀਤੇ ਕੁਝ ਸਾਲਾਂ ਵਿੱਚ ਹੀ ਨਗਰ ਕੌਂਸਲ ਵੱਲੋਂ ਸ਼ਹਿਰ ਦਾ ਰਿਕਾਰਡ ਤੋੜ ਵਿਕਾਸ ਕੀਤਾ ਗਿਆ ਹੈ। ਇਹ ਵਿਕਾਸ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਹਿਨੁਮਾਈ ਹੇਠ ਹੋਇਆ ਹੈ।ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿੱਚ 91 ਸਫ਼ਾਈ ਸੇਵਕ ਵੀ ਭਰਤੀ ਕਰ ਰਹੇ ਹਾਂ ਤਾਂ ਜੋ ਸ਼ਹਿਰ ਵਿਚ ਸਫਾਈ ਵਧੀਆ ਤਰੀਕੇ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਅਰਸੇ ਤੋਂ ਸ਼ਹਿਰ ਵਿੱਚ ਵਿਕਾਸ ਦੇ ਕੰਮ ਨਹੀਂ ਹੋਏ ਸਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਹੀ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਅਤੇ ਵਿਕਾਸ ਉਸਦੇ ਕੰਮ ਕਰੋੜਾਂ ਰੁਪਏ ਦੇ ਚੱਲ ਰਹੇ ਹਨ।
 


Vandana

Content Editor

Related News