ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

Sunday, Nov 15, 2020 - 03:20 PM (IST)

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਲੁਧਿਆਣਾ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਉੱਘੇ ਉਦਯੋਗਪਤੀ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ, ਪੰਜਾਬ ਕ੍ਰਿਕਟ ਐਸੋ.ਦੇ ਪ੍ਰਧਾਨ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਦੇ ਪਿਤਾ ਨੌਹਰ ਚੰਦ ਗੁਪਤਾ ਜੀ (90) ਦਾ, ਜਿਨ੍ਹਾਂ ਦਾ ਬੀਤੀ ਦੀਵਾਲੀ ਵਾਲੀ ਰਾਤ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਲੁਧਿਆਣਾ ਵਿਖੇ ਸਿਵਲ ਲਾਈਨਜ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਤੇ ਰਾਜਪਾਲ ਵਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਫੁੱਲ ਮਾਲਾ ਅਰਪਣ ਕੀਤੀ। 

ਇਹ ਵੀ ਪੜ੍ਹੋ: ਮੋਗਾ: ਪਟਾਕੇ ਨਾਲ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਲਪਟਾਂ

ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਵਿਜੈ ਚੋਪੜਾ ਅਤੇ ਜੁਆਇੰਟ ਸੰਪਾਦਕ ਅਵਿਨਾਸ਼ ਚੋਪੜਾ ਨੇ ਵੀ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਰਜਿੰਦਰ ਗੁਪਤਾ ਅਤੇ ਵਰਿੰਦਰ ਗੁਪਤਾ ਨੇ ਦਿੱਤੀ। ਇਸ ਮੌਕੇ ਟ੍ਰਾਈਡੈਂਟ ਗਰੁੱਪ ਦੇ ਸੀ.ਐੱਮ.ਡੀ. ਅਤੇ ਰਜਿੰਦਰ ਗੁਪਤਾ ਦੇ ਸਪੁੱਤਰ ਅਭਿਸ਼ੇਕ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਦੀ ਮੌਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ, ਪੰਜਾਬ ਦੇ ਰਾਜਪਾਲ, ਡੀ.ਜੀ.ਪੀ. ਦਿਨਕਰ ਗੁਪਤਾ, ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਖਾਲਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਮੀਤ ਹੇਅਰ, ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿਲੋਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਜਤਿੰਦਰ ਜਿੰਮੀ, ਨਗਰ ਕੌਂਸਲਰ ਕੁਲਦੀਪ ਕੁਮਾਰ ਧਰਮਾ, ਮਹੇਸ਼ ਲੋਟਾ, ਧਰਮ ਸਿੰਘ ਫੌਜੀ,ਕਮਲ ਗੁਪਤਾ ਬੱਬੂ, ਸਮਾਜ ਸੇਵੀ ਨੀਟੂ ਢੀਂਗਰਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਰਾਮਬਾਗ ਕਮੇਟੀ ਦੇ ਪ੍ਰਧਾਨ ਭਰਤ ਮੋਦੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਕ੍ਰਾਂਤੀਕਾਰੀ ਵਪਾਰ ਮੰਡਲ ਦੇ ਪ੍ਰਧਾਨ ਨੀਰਜ ਜਿੰਦਲ, ਭਾਜਪਾ ਦੇ ਰਘੁਬੀਰ ਪ੍ਰਕਾਸ਼ ਗਰਗ,ਸੀਨੀਅਰ ਭਾਜਪਾ ਆਗੂ ਧੀਰਜ ਦੱਧਾਹੂਰ  ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।  

ਇਹ ਵੀ ਪੜ੍ਹੋ:  ਵੱਡੀ ਵਾਰਦਾਤ: ਸੰਗਰੂਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ


author

Shyna

Content Editor

Related News